Thursday, February 26, 2026

ਯੂਨੀਵਰਸਿਟੀ ਨਾਨ-ਟੀਚਿੰਗ ਕਰਮਚਾਰੀਆਂ ਵਾਸਤੇ ਇਤਿਹਾਸਕ ਦਿਨ – ਰਜ਼ਨੀਸ਼ ਭਾਰਦਵਾਜ

ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਕਰਮਚਾਰੀਆਂ ਵਾਸਤੇ ਅੱਜ ਦਾ ਦਿਨ ਖੁਸ਼ੀਆਂ ਖੇੜਿਆਂ ਭਰਿਆ ਆਇਆ ਕਿਉਂਕਿ ਕਈ ਸਾਲਾਂ ਤੋਂ ਯੂਨੀਵਰਸਿਟੀ ਵਿਚ ਸੇਵਾ ਨਿਭਾਅ ਰਹੇ ਕਰਮਚਾਰੀਆਂ, ਅਫਸਰਾਂ ਦੀਆਂ ਪ੍ਰੋਮੋਸ਼ਨਾਂ ਬੇਲੋੜੇ ਇਤਰਾਜ਼ ਕਰਕੇ ਲੰਬਿਤ ਸਨ।ਪੰ੍ਰਤੂ ਡੈਮੋਕਰੇਟਿਕ ਇੰਪਲਾਈਜ਼ ਫਰੰਟ ਦੀ ਟੀਮ ਅਤੇ ਅਫਸਰ ਐਸੋਸੀਏਸ਼ਨ ਦੀ ਮੇਹਨਤ ਅਤੇ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਾਥ ਸਦਕਾ ਲੰਬੀ ਜਦੋਜਹਿਦ ਦੇ ਬਾਅਦ ਅੱਜ ਪੰਜਾਬ ਸਰਕਾਰ ਵਲੋਂ ਇਹ ਪ੍ਰੋਮੋਸ਼ਨਾਂ ਯੂਨੀਵਰਸਿਟੀ ਦੇ ਮੌਜ਼ੂਦਾ ਨਿਯਮਾਂ ਅਨੁਸਾਰ ਕਰਨ ਲਈ ਪ੍ਰਵਾਨਗੀ ਦੀ ਚਿੱਠੀ ਉਚੇਰੀ ਸਿੱਖਿਆ ਵਿਭਾਗ ਤੋਂ ਯੂਨੀਵਰਸਿਟੀ ਨੂੰ ਜਾਰੀ ਹੋਈ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ, ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਅਤੇ ਡੀਨ ਵਿਦਿਅਕ ਮਾਮਲੇ ਪ੍ਰੋ. (ਡਾ.) ਸਰਬਜੋਤ ਸਿੰਘ ਬਹਿਲ ਨੇ ਅਫਸਰ ਐਸੋਸੀਏਸ਼ਨ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਇਹ ਚਿੱਠੀ ਦਿੱਤੀ ਅਤੇ ਭਰੋਸਾ ਦਿੱਤਾ ਕਿ ਆਗਾਮੀ ਸਿੰਡੀਕੇਟ ਵਿੱਚ ਕਰਮਚਾਰੀਆਂ ਅਤੇ ਅਫਸਰਾਂ ਦੀਆਂ ਰੁਕੀਆਂ ਪ੍ਰੋਮੋਸ਼ਨਾਂ ਕਰ ਦਿੱਤੀਆਂ ਜਾਣਗੀਆਂ।
ਪ੍ਰਧਾਨ ਰਜ਼ਨੀਸ਼ ਭਾਰਦਵਾਜ ਨੇ ਯੂਨੀਵਰਸਿਟੀ ਦੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਸ ਸਾਥ ਲਈ ਉਹ ਜਿਥੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ, ਉਥੇ ਹੀ ਹਲਕਾ ਉਤਰੀ ਦੇ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਸ਼ੂਕਰਗੁਜ਼ਾਰ ਹਨ।ਭਾਰਦਵਾਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਸ਼ੁਕਰਾਨਾ ਕੀਤਾ, ਜਿੰਨਾਂ ਨੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਮਨਜ਼ੂਰ ਕੀਤਾ ਹੈ। ਅਫਸਰ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਜਗੀਰ ਸਿੰਘ, ਸਾਬਕਾ ਪ੍ਰਧਾਨ ਮੈਡਮ ਹਰਵਿੰਦਰ ਕੌਰ ਤੇ ਉਚ ਅਧਿਕਾਰੀਆਂ
ਨੇ ਕਿਹਾ ਕਿ ਇਹ ਕਰਮਚਾਰੀਆਂ ਦੇ ਸਾਥ ਦੀ ਜਿੱਤ ਹੈ।
ਇਸ ਮੌਕੇ ਅਮਨ ਅਰੋੜਾ, ਕੁਲਜਿੰਦਰ ਸਿੰਘ ਬੱਲ, ਮਨਵਿੰਦਰ ਸਿੰਘ, ਵਿਪਨ ਕੁਮਾਰ, ਗੁਰਮੀਤ ਥਾਪਾ, ਸੁਖਵਿੰਦਰ ਸਿੰਘ ਬਰਾੜ, ਹਰਦੀਪ ਕੌਰ, ਕੰਵਲਜੀਤ ਕੁਮਾਰ, ਪ੍ਰੀਆ ਅਨਮੋਲ, ਰੁਪਿੰਦਰ ਕੌਰ, ਤਰਸੇਮ ਸਿੰਘ, ਕੰਵਲਜੀਤ ਸਿੰਘ ਬਾਠ, ਸਤਵੰਤ ਸਿੰਘ, ਰਾਜੇਸ਼ ਕੁਮਾਰ, ਬਲਬੀਰ ਸਿੰਘ, ਸ਼ਤੀਸ਼ ਕੁਮਾਰ, ਸਰਬਜੀਤ ਕੌਰ, ਹਰਚਰਨ ਸਿੰਘ ਹਾਜ਼ਰ ਸਨ।

 

 

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …