ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਅੱਜ 14 ਜੂਨ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਣਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਜੈਕਸਨ ਏਜੰਸੀਜ਼, ਐਸ.ਬੀ.ਆਈ ਕਰੈਡਿਟ ਕਾਰਡ, ਮੈਕਸੀਕਸ, ਸਵਿਗੀ, ਐਚ.ਡੀ.ਐਫ.ਸੀ ਆਦਿ ਭਾਗ ਲੈਣਗੀਆਂ।ਇਹਨਾਂ ਕੰਪਨੀਆਂ ਵਲੋਂ ਸੇਲਜ਼ ਅਫਸਰ, ਅਸਿਸਟੈਂਟ ਅਕਾਉਂਟੈਂਟ, ਸੀ ਐਸ ਈ, ਸੇਲਜ਼ ਐਗਜੀਕਿਊਟਿਵ, ਟੀਮ ਹੈਂਡਲਿੰਗ ਆਦਿ ਵੱਖ-ਵੱਖ ਅਸਾਮੀਆਂ ਲਈ 10,000/- ਤੋਂ 25,000/-ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।ਇਸ ਰੋਜ਼ਗਾਰ ਕੈਂਪ ਦਾ ਸਮਾਂ ਸਵੇਰੇ 10.00 ਤੋਂ 2.00 ਵਜੇ ਤੱਕ ਦਾ ਹੋਵੇਗਾ।ਵਧੇਰੇ ਜਾਣਕਾਰੀ ਲਈ ਦਫਤਰ ਦੇ ਨੰਬਰ 9915789068 ‘ਤੇ ਨਾਲ ਸਪੰਰਕ ਕੀਤਾ ਜਾ ਸਕਦਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …