Sunday, October 4, 2026

ਸ਼ਹੀਦ ਭਾਈ ਦਿਆਲਾ ਜੀ ਸਕੂਲ ਦੀ ਵਿਦਿਆਰਥਣ ਨੇ ਕੌਮੀ ਖੇਡਾਂ ‘ਚ ਜਿੱਤਿਆ ਗੋਲਡ

ਸੰਗਰੂਰ, 14 ਜੂਨ (ਜਗਸੀਰ ਲੌਂਗੋਵਾਲ)- ਜਿਲ੍ਹੇ ਦੀ ਨਾਮਵਰ ਸਿੱਖਿਆ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਭੋਪਾਲ (ਮੱਧ ਪ੍ਰਦੇਸ਼) ਵਿਖੇ ਚੱਲ ਰਹੀਆਂ ਕੌਮੀ ਸਕੂਲ ਖੇਡਾਂ ‘ਚ ਗੋਲਾ ਸੁੱਟਣ ਮੁਕਾਬਲੇ ਵਿੱਚ 14.66 ਮੀਟਰ ਦੀ ਦੂਰੀ ‘ਤੇ ਗੋਲਾ ਸੁੱਟ ਕੇ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਚਮਕਾਇਆ ਹੈ।ਜਸ਼ਨਦੀਪ ਕੌਰ ਦੀ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਚੇਅਰਮੈਨ ਮਹਿੰਦਰ ਸਿੰਘ ਦੁੱਲਟ, ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਤੇ ਵਾਇਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਠਾਕੁਰ ਨੇ ਜੇਤੂ ਖਿਡਾਰਨ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਸ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …