ਅੰਮ੍ਰਿਤਸਰ, 15 ਜੂਨ, (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਜਸਪਾਲ ਸਿੰਘ ਸੰਧੂ ਨੇ ਦਸਤਾਵੇਜੀ ਫਿਲਮ
‘ਅਟਾਰੀ ਜੰਕਸ਼ਨ-161 ਸਾਲ ਪੁਰਾਣਾ ਇਤਿਹਾਸਕ ਰੇਲਵੇ ਸਟੇਸ਼ਨ’ ਦੀ ਸ਼ੂਟਿੰਗ ਦੌਰਾਨ ਅਟਾਰੀ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ।ਹਰਪ੍ਰੀਤ ਸੰਧੂ ਨੇ ਇਤਿਹਾਸਕ ਅਟਾਰੀ ਰੇਲਵੇ ਸਟੇਸ਼ਨ ਦੀ ਭੂਮਿਕਾ ਬਾਰੇ ਚਾਨਣਾ ਪਾਇਆ।ਉਸ ਨੇ ਬਚਪਨ ਦਾ ਆਪਣਾ ਤਜ਼ਰਬਾ ਬਿਆਨ ਕੀਤਾ, ਜਦੋਂ ਉਸ ਦੇ ਪਿਤਾ ਦਸ਼ ਵੰਡ ਦੀਆਂ ਕਹਾਣੀਆਂ ਅਤੇ ਯਾਦਾਂ ਸੁਣਾਉਂਦੇ ਸਨ ਅਤੇ ਅਟਾਰੀ ਰੇਲਵੇ ਸਟੇਸ਼ਨ ਨੇ ਉਸ ਡਰਾਉਣੇ ਸਮੇਂ ਵਿੱਚ ਅਹਿਮ ਭੂਮਿਕਾ ਨਿਭਾਈ।ਉਨ੍ਹਾਂ ਨੇ ਇਸ ਤੱਥ `ਤੇ ਵੀ ਜ਼ੋਰ ਦਿੱਤਾ ਕਿ ਅਟਾਰੀ ਰੇਲਵੇ ਸਟੇਸ਼ਨ ਦੀ ਵਿਲੱਖਣ ਇਤਿਹਾਸਕ ਮਹੱਤਤਾ ਹੈ ਅਤੇ ਵਪਾਰ, ਯਾਤਰੀਆਂ ਦੀ ਆਵਾਜਾਈ ਨੂੰ ਉਤਸ਼ਾਹਿਤ ਕਰਨ ਅਤੇ ਸੱਭਿਆਚਾਰਕ ਅਦਾਨ-ਪ੍ਰਦਾਨ ਅਤੇ ਸੈਰ-ਸਪਾਟੇ ਦੀ ਸਹੂਲਤ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਰਿਹਾ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media