ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਖੇਤਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ, ਪ੍ਰਦਰਸ਼ਨ ਕਰਨ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਪੇਸ਼ ਕਰਨ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਪ ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜ਼ਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਹਰਜੀਤ ਸਿੰਘ ਧਾਲੀਵਾਲ ਪੀ.ਪੀ.ਐਸ ਵਲੋਂ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਸਖਤ ਕਾਨੂੰਨੀ ਕਾਰਵਾਈ ਦੇ ਹੁਕਮ ਜਾਰੀ ਕੀਤੇ ਹਨ, ਜੋ 16.06.2023 ਤੋ 12.09.2023 ਤੱਕ ਲਾਗੂ ਰਹਿਣਗੇ।
Check Also
ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਡੀ.ਏ.ਵੀ ਖੇਡਾਂ ‘ਚ ਰਾਸ਼ਟਰੀ ਪੱਧਰ ‘ਤੇ ਜਿੱਤੇ 41 ਸੋਨ, 15 ਸਿਲਵਰ ਅਤੇ 10 ਕਾਂਸੀ ਦੇ ਤਗਮੇ
ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਡੀ.ਏ.ਵੀ ਸਪੋਰਟਸ …