ਅੰਮ੍ਰਿਤਸਰ 16 ਜੂਨ (ਸੁਖਬੀਰ ਸਿੰਘ) – ਡਾਕਟਰ ਵਿਜੇ ਕੁਮਾਰ ਨਿਯੁੱਕਤੀ ਉਪਰੰਤ ਅੱਜ ਆਪਣੇ ਅਹੁੱਦੇ ਦਾ ਚਾਰਜ ਲੈਣ ਸਮੇਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ
ਵਲੋਂ ਫਾਰਮੇਸੀ ਅਫਸਰ ਐਸੋਸੀਏਸ਼ਨ ਦੇ ਸਰਪ੍ਰਸਤ ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਐਮ.ਐਲ.ਟੀ ਐਸੋਸੀਏਸ਼ਨ ਦੇ ਸਰਪ੍ਰਸਤ ਬਾਬਾ ਮਲਕੀਤ ਸਿੰਘ ਭੱਟੀ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਗਿਆ ਕਿ ਸਾਰੀਆਂ ਹੀ ਜਥੇਬੰਦੀਆਂ ਵਲੋਂ ਉਹਨਾਂ ਨੂੰ ਮਹਿਕਮੇ ਦੇ ਕੰਮ ਕਾਜ਼ ਨੂੰ ਸੁਚਾਰੂ ਰੂਪ ਨਾਲ ਚਲਾਉਣ ਵਿੱਚ ਪੂਰਨ ਸਹਿਯੋਗ ਦੇਣਗੇ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਮੈਡੀਕਲ ਲਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਝੰਡੇਰ, ਲਖਵਿੰਦਰ ਸਿੰਘ ਸੋਹੀ, ਜਗਤਾਰ ਸਿੰਘ ਰਾਜੀਆਂ, ਫਾਰਮੇਸੀ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਸ਼ਰਮਾ, ਗੁਰਸ਼ਰਨ ਸਿੰਘ ਬੱਬਰ, ਵਰਿੰਦਰ ਸਿੰਘ, ਜਸਪਾਲ ਸਿੰਘ ਕੋਟ ਖਾਲਸਾ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਯੂਨੀਅਨ ਦੇ ਗੁਰਦੇਵ ਸਿੰਘ ਬੱਲ, ਬਲਜੀਤ ਸਿੰਘ ਮਾਨਾਂਵਾਲਾ, ਫੀਲਡ ਵਰਕਰ ਯੂਨੀਅਨ ਦੇ ਸੂਰਜ ਮਾਹਲ, ਸਾਜਨ ਸਿੰਘ, ਬਲਜਿੰਦਰ ਸਿੰਘ ਮੱਲ੍ਹੀ ਵੀ ਹਾਜ਼ਰ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media