ਅੰਮ੍ਰਿਤਸਰ 16 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਵਿਜੈ ਕੁਮਾਰ ਡਿਪਟੀ ਡਾਇਰੈਕਟਰ ਵਲੋਂ ਅੱਜ ਸਿਵਲ ਸਰਜਨ ਅੰਮ੍ਰਿਤਸਰ ਦਾ
ਅਹੁੱਦਾ ਸੰਭਾਲ ਲਿਆ ਗਿਆ ਹੈ।ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਸਮੂਹ ਪ੍ਰੋਗਰਾਮ ਅਫਸਰਾਂ ਨਾਲ ਉਹਨਾਂ ਨੇ ਮੀਟਿੰਗ ਕੀਤੀ।ਡਾ. ਵਿਜੈ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮ ਅਤੇ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੰਚਾਉਣਾ ਉਹਨਾਂ ਦਾ ਮੁੱਖ ਮੰਤਵ ਹੋਵੇਗਾ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ. ਜਸਪ੍ਰੀਤ ਸ਼ਰਮਾ, ਜਿਲਾ੍ਹ ਸਿਹਤ ਅਫਸਰ ਡਾ. ਜਸਪਾਲ ਸਿੰਘ, ਜਿਲਾ੍ਹ ਮਾਸ ਮੀਡੀਆ ਅਫਸਰ ਰਾਜ ਕੌਰ, ਡਾ. ਰਸ਼ਮੀ, ਸੰਜੀਵ ਕੁਮਾਰ, ਮਲਵਿੰਦਰ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media