Sunday, October 6, 2024

ਬਾਲ ਮਜ਼ਦੂਰੀ ਕਰਵਾਉਣ ਵਾਲੇ ਮਾਲਕਾਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ – ਕੁੰਵਰ ਡਾਵਰ

ਅੰਮ੍ਰਿਤਸਰ 16 ਜੂਨ (ਸੁਖਬੀਰ ਸਿੰਘ) – 18 ਸਾਲ ਤੋਂ ਘੱਟ ਉਮਰ ਦੇ ਬਾਲ ਅਤੇ ਕਿਸ਼ੋਰ ਕਿਰਤੀਆਂ ਨੂੰ ਬਾਲ ਮਜਦੂਰੀ ਤੋਂ ਮੁਕਤ ਕਰਵਾਉਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਹੁਕਮਾਂ ਅਨੁਸਾਰ ਜਿਲ੍ਹਾ ਟਾਸਕ ਫੋਰਸ ਕਮੇਟੀ ਵਲੋਂ ਜਿਲ੍ਹੇ ਦੀਆਂ ਵੱਖ-ਵੱਖ ਥਾਵਾਂ ਜਿਵੇਂ ਦੁਕਾਨਾਂ, ਰੈਸਟੋਰੈਂਟਾ, ਢਾਬਿਆਂ ਆਦਿ ’ਤੇ ਕਾਰਵਾਈ ਕੀਤੀ ਗਈ।ਇਸ ਦੌਰਾਨ ਖਾਲਸਾ ਕਾਲਜ ਓਲੰਪਿਕ ਸਪੋਰਟਸ ਸ਼ਾਪ ‘ਤੇ ਇਕ ਨਾਬਾਲਿਗ ਬੱਚਾ ਕੰਮ ਕਰਦਾ ਸੀ।ਦੁਕਾਨ ਦੇ ਮਾਲਕ ਨੇ ਇਸ ਸਬੰਧੀ ਲੇਬਰ ਵਿਭਾਗ ਵਿੱਚ ਰਜਿਟਰੇਸ਼ ਨਹੀਂ ਕਰਵਾਈ ਸੀ।ਕੁੰਵਰ ਡਾਵਰ ਸਹਾਇਕ ਲੇਬਰ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਬਾਲ ਸੁਰੱਖਿਆ ਵਿਭਾਗ ਦੇ ਨੁਮਾਇੰਦੇ ਨਾਲ ਰਾਬਤਾ ਕਾਇਮ ਕਰਕੇ ਬੱਚੇ ਨੂੰ ਮਾਪਿਆਂ ਦੇ ਸਪੁੱਰਦ ਕੀਤਾ ਗਿਆ।
ਸਹਾਇਕ ਲੇਬਰ ਕਮਿਸ਼ਨਰ ਨੇ ਦੱਸਿਆ ਕਿ ਇਸੇ ਤਰ੍ਹਾਂ ਵੱਖ-ਵੱਖ ਅਦਾਰਿਆਂ ‘ਤੇ ਕੰਮ ਕਰਦੇ ਪਾਏ ਗਏ ਨਾਬਾਲਿਗ ਕਿਰਤੀਆਂ ਨੂੰ ਮੁਕਤ ਕਰਵਾਇਆ ਜਾਵੇਗਾ।ਉਨਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਬਾਲ/ਕਿਸ਼ੋਰ ਕਿਰਤੀ ਕਿਸੇ ਅਦਾਰੇ ‘ਚ ਕੰਮ ਕਰਦਾ ਪਾਇਆ ਜਾਂਦਾ ਹੈ ਤਾਂ ਮਾਲਕਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …