ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਮਹੇਸ਼ ਕੁਮਾਰ ਦੀ ਅਗਵਾਈ ਵਿੱਚ ਸੀ.ਐਚ.ਸੀ ਭਵਾਨੀਗੜ੍ਹ ਵਿਖੇ ਭਾਈ ਗੁਰਦਾਸ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਖੂਨਦਾਨ ਕਰਨ ਅਤੇ ਹੋਰ ਲੋਕਾਂ ਨੂੰ ਇਸ ਲਈ ਪ੍ਰੇਰਿਤ ਕਰਨ ਸਬੰਧੀ ਸਹੁੰ ਵੀ ਚੁੱਕੀ ਗਈ।
ਡਾ. ਮਹੇਸ਼ ਕੁਮਾਰ ਨੇ ਦੱਸਿਆ ਕਿ 28 ਜੂਨ ਤੱਕ ਸਹੁੰ ਚੁੱਕ ਸਮਾਗਮ ਅਤੇ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ 18 ਸਾਲ ਤੋਂ 65 ਸਾਲ ਦੀ ਉਮਰ ਤੱਕ ਦੇ ਹਰ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਕੇ ਲੋਕਾਂ ਦੀ ਜ਼ਿੰਦਗੀ ਬਚਾਉਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਗੁਰਵਿੰਦਰ ਸਿੰਘ ਬਲਾਕ ਐਜੂਕੇਟਰ-ਕਮ-ਨੋਡਲ ਅਫਸਰ ਆਈ.ਈ.ਸੀ ਨੇ ਕਿਹਾ ਕਿ ਖੂਨ ਦੀ ਇੱਕ-ਇੱਕ ਬੂੰਦ ਬਹੁਤ ਕੀਮਤੀ ਹੈ, ਜੋ ਕਿ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨਦਾਨ ਦੇ ਸਕਦੀ ਹੈ।ਖੂਨ ਦੇ ਚਾਰ ਕੰਪੋਨੈਂਟ ਪਲਾਜ਼ਮਾ, ਆਰ.ਬੀ.ਸੀ, ਪਲੈਟਲੇਟ ਅਤੇ ਹੀਊਫੀਲੀਆਂ ਦੇ ਮਰੀਜ਼ਾਂ ਵਿੱਚ ਕਲੋਟਿੰਗ ਫੈਕਟਰ ਵਾਸਤੇ ਕੰਮ ਆਉਂਦਾ ਹੈ।
ਉਨ੍ਹਾਂ ਨੇ ਕਿਹਾ ਕਿ ਜੋ ਵਿਅਕਤੀ ਸਵੈ ਇੱਛੁਕ ਖੂਨਦਾਨ ਕਰਨਾ ਚਾਹੁੰਦੇ ਹਨ, ਉਹ ਆਪਣੇ ਆਪ ਨੂੰ ਈ-ਰਕਤਕੋਸ਼ ਵੈਬਸਾਈਟ ‘ਤੇ ਜਾ ਕੇ ਜ਼ਰੂਰਤ ਮੁਤਾਬਿਕ ਖੂਨਦਾਨ ਕਰ ਸਕਦੇ ਹਨ।ਇਸ ਮੌਕੇ ਨਰਸਿੰਗ ਕਾਲਜ ਦੇ ਅਧਿਆਪਕ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।
Check Also
ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …