Friday, August 8, 2025
Breaking News

ਬੇਟੀ ਪ੍ਰਾਂਜਲ ਦਾ ਸਹਾਰਾ ਫਾਊਂਡੇਸ਼ਨ ਦੀ ਟੀਮ ਨੇ ਕੀਤਾ ਸਨਮਾਨ

ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਆਲ ਇੰਡੀਆ ਨੀਟ 2023 ਦੀ ਪ੍ਰੀਖਿਆ ਵਿੱਚੋਂ ਚੌਥਾ ਸਥਾਨ ਅਤੇ ਨੋਰਥ ਜੋਨ ਇੰਡੀਆ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਪਰਿਵਾਰ ਅਤੇ ਪੂਰੇ ਪੰਜਾਬ ਦਾ ਨਾਮ ਰੋਸ਼ਨ ਕਰਨ ਵਾਲੀ ਬੇਟੀ ਪ੍ਰਾਂਜਲ ਨੂੰ ਸਹਾਰਾ ਫਾਊਂਡੇਸ਼ਨ ਦੀ ਟੀਮ ਵਲੋਂ ਸਨਮਾਨਿਤ ਕੀਤਾ ਗਿਆ।ਜਮੀਲ ਉਰ ਰਹਿਮਾਨ ਵਿਧਾਇਕ ਮਾਲੇਰਕੋਟਲਾ ਵੀ ਮੌਜ਼ੂਦ ਰਹੇ, ਉਨ੍ਹਾਂ ਨੇ ਇਸ ਪ੍ਰਾਪਤੀ ਤੇ ਬੇਟੀ ਪ੍ਰਾਂਜਲ ਤੇ ਪਰਿਵਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਸਹਾਰਾ ਫਾਊਂਡੇਸ਼ਨ ਦੇ ਚੇਅਰਮੈਨ ਸਰਬਜੀਤ ਸਿੰਘ ਰੇਖੀ ਨੇ ਕਿਹਾ ਕਿ ਅੱਜ ਬੇਟੀ ਬੇਟੇ ਤੋਂ ਘੱਟ ਨਹੀਂ ਹੈ ਬੇਟੀਆਂ ਉਚ ਪੱਧਰ ਤੇ ਦੇਸ਼ ਦਾ ਨਾਮ ਰੋਸ਼ਨ ਕਰ ਰਹੀਆਂ ਹਨ।ਪ੍ਰਾਂਜਲ ਦੀ ਇਸ ਪ੍ਰਾਪਤੀ ਤੇ ਪੂਰੇ ਪੰਜਾਬ ਵਿੱਚ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਹੈ ਹੋਰ ਬੱਚਿਆਂ ਨੂੰ ਵੀ ਇਸ ਪ੍ਰਾਪਤੀ ਤੋਂ ਪ੍ਰੇਰਨਾ ਲੈ ਕੇ ਮਿਹਨਤ ਲਗਨ ਨਾਲ ਪੜਾਈ ਕਰਨੀ ਚਾਹੀਦੀ ਹੈ।
ਇਸ ਮੌਕੇ ਪ੍ਰਾਂਜਲ ਦੇ ਪਾਪਾ ਵਿਕਾਸ਼ ਗਰਗ, ਮਾਤਾ, ਪਰਿਵਾਰ ਦੇ ਮੈਂਬਰ ਸਾਹਿਬਾਨ, ਸਹਾਰਾ ਫਾਊਂਡੇਸ਼ਨ ਦੇ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਗੋਲਡੀ, ਅਸ਼ੋਕ ਕੁਮਾਰ ਸ਼ਰਮਾ ਜਨਰਲ ਸਕੱਤਰ, ਵਰਿੰਦਰਜੀਤ ਸਿੰਘ ਬਜਾਜ ਸਕੱਤਰ ਅਤੇ ਸੁਮਿੰਦਰ ਸਿੰਘ ਜੁਨੇਜਾ ਆਦਿ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …