Thursday, April 3, 2025
Breaking News

ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਵਾਸੀ ਹਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸ੍ਰੀ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਰਹਿਣ ਵਾਲੇ ਹਨ।ਆਪ ਨੇ ਸੰਨ 1989 ’ਚ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਸ਼ੁਰੂ ਕੀਤੀਆਂ ਅਤੇ 1995 ਤੱਕ ਵੱਖ-ਵੱਖ ਅਸਥਾਨਾਂ ’ਤੇ ਸੇਵਾ ਨਿਭਾਈ।1995 ਤੋਂ ਅਪ੍ਰੈਲ 2014 ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਿੰਘਾਂ ਵਿਚ ਸੇਵਾ ਨਿਭਾਈ ਅਤੇ ਲੱਖਾਂ ਪ੍ਰਾਣੀਆਂ ਨੂੰ ਗੁਰੂ ਲੜ ਲਾਇਆ।ਇਸੇ ਦੌਰਾਨ 21 ਅਪ੍ਰੈਲ 2014 ਨੂੰ ਆਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਵਜੋਂ ਨਿਯੁਕਤ ਹੋਏ ਅਤੇ 24 ਅਗਸਤ 2017 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀ ਸੇਵਾ ਸੰਭਾਲੀ।ਗਿਆਨੀ ਰਘਬੀਰ ਸਿੰਘ ਨੂੰ ਅੱਜ 16 ਜੂਨ 2023 ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।

Check Also

ਵਰਧਮਾਨ ਸਟੀਲ ਨੇ ਆਮ ਲੋਕਾਂ ਨੂੰ ਸਮਰਪਿਤ ਕੀਤਾ ਚਾਲੀ ਖੂਹ ਵਿਖੇ ਲਗਾਇਆ ਮੀਆਂਵਾਕੀ ਜੰਗਲ

ਵਾਤਾਵਰਨ ਦੀ ਸੁਰੱਖਿਆ ਲਈ ਸ਼ਹਿਰ ਵਿੱਚ ਰੁੱਖਾਂ ਦੀ ਹੋਂਦ ਜਰੂਰੀ – ਜੀਵਨਜੋਤ ਕੌਰ ਅੰਮ੍ਰਿਤਸਰ, 3 …