ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਬਾਰ੍ਹਵੀਂ ਜਮਾਤ ਮੈਡੀਕਲ ਦੇ ਵਿਦਿਆਰਥੀਆਂ ਨੂੰ ਉਚ ਪੱਧਰੀ
ਐਨ.ਈ.ਈ.ਟੀ (NEET) ਪ੍ਰੀਖਿਆ-2023 (ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ) ਵਿੱਚ ਉਚ ਰੈਂਕ ਪ੍ਰਾਪਤ ਕਰਨ ‘ਤੇ ਸਨਮਾਨਿਤ ਕੀਤਾ ਗਿਆ।
ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਦੱਸਿਆ ਕਿ ਸਮਰਥ ਖੰਨਾ ਨੇ 99.92 ਫੀਸਦ, ਸ਼ੁਭਮ ਮੈਨੀ 99.82 ਫੀਸਦ, ਮਨਨ 99.68 ਫੀਸਦ, ਮਾਨਿਕ ਚਾਵਲਾ 98.20 ਫੀਸਦ, ਅਰਸ਼ੀ ਗਾਂਧੀ 97.66 ਫੀਸਦ, ਮੰਨਤ ਸਰਪਾਲ 97.55 ਫੀਸਦ, ਜੈਮੀਤ ਅਰੋੜ 97.26, ਰਾਹਤ ਸੋਨੀ 96 ਫੀਸਦ, ਸੌਮਿਆ 95.39 ਫੀਸਦ, ਹਰਸ਼ਿਤ ਸੇਠ 91.1, ਕਨਿਸ਼ਕਾ ਵਰਮਾ 89.13 ਫੀਸਦ ਤੇ ਮੋਨਿਸ਼ਿਕਾ ਸੈਣੀ 82.3 ਫੀਸਦ ਅੰਕ ਹਾਸਲ ਕੀਤੇ।ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਉਪਲੱਬਧੀ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਉਨਾਂ ਦੇ ਭਵਿੱਖ ਦੇ ਯਤਨਾਂ ਲਈ ਵੀ ਆਸ਼ੀਰਵਾਦ ਦਿੱਤਾ।
ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਆਰੀਆ ਰਤਨ ਡਾ. ਪੂਨਮ ਸੂਰੀ ਪਦਮਸ਼੍ਰੀ ਅਵਾਰਡੀ, ਪ੍ਰਧਾਨ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਚੇਅਰਮੈਨ ਡੀ.ਏ.ਵੀ ਪਬਲਿਕ ਸਕੂਲ ਡਾ. ਜੇ.ਪੀ ਸ਼ੁਰੂ ਡਾਇਰੈਕਟਰ ਪੀ.ਐਸ-1 ਅਤੇ ਡਾ. ਕਾਮਰਾ ਤੇ ਪ੍ਰਿੰਸੀਪਲ ਡਾ. ਵਾਲੀਆ ਦਾ ਤਹਿ-ਦਿਲੋਂ ਧੰਨਵਾਦ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੱਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media