ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਕਪੂਰਥਲਾ ਦੀ ਅਕਾਲ ਅਕੈਡਮੀ ਮੰਡੇਰ ਦੋਨਾ, ਜੋ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਚਲਾਈ ਜਾ ਰਹੀ ਹੈ, ਦੀ ਵਿਦਿਆਰਥਣ ਕਿਰਨਦੀਪ ਕੌਰ ਨੇ 13, 14 ਅਤੇ 15 ਜੂਨ 2023 ਨੂੰ ਚੰਡੀਗੜ੍ਹ ਵਿਖੇ ਹੋਏ ਰਾਜ-ਪੱਧਰੀ ਗਤਕਾ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ‘ਤੇ ਉਸ ਨੇ ਪਹਿਲਾ ਇਨਾਮ ਪ੍ਰਾਪਤ ਕਰਕੇ ਸੋਨ ਤਗਮਾ ਹਾਸਲ ਕੀਤਾ ਹੈ।ਦਸਤਾਰ ਬੰਦੀ ਮੁਕਾਬਲੇ ਵਿੱਚ ਵੀ ਕਿਰਨਦੀਪ ਕੌਰ ਨੇ ਇਨਾਮ ਪ੍ਰਾਪਤ ਕੀਤੇ।ਵਿਦਿਆਰਥਣ ਨੂੰ ਹਾਰਦਿਕ ਵਧਾਈ ਦਿੰਦਿਆਂ ਪ੍ਰਿੰਸੀਪਲ ਸ਼੍ਰੀਮਤੀ ਮਨਜੀਤ ਕੌਰ ਮਾਹਲ ਨੇ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਉਸ ਦੀ ਲਗਨ, ਉੱਤਮਤਾ ਅਤੇ ਸਮਰਪਣ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਿੱਤਾ ਜਾਂਦਾ ਹੈ।ਇਹ ਪ੍ਰਾਪਤੀ ਸਾਰੇ ਵਿਦਿਆਰਥੀਆਂ ਲਈ ਪ੍ਰੇਰਨਾ-ਸਰੋਤ ਹੈ।ਉਨਾਂ ਗਤਕਾ ਉਸਤਾਦ ਪਰਦੀਪ ਸਿੰਘ ਅਤੇ ਕਿਰਨਦੀਪ ਕੌਰ ਦੇ ਮਾਤਾ-ਪਿਤਾ ਵਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ।
Check Also
ਸੰਤ ਬਾਬਾ ਅਤਰ ਸਿੰਘ ਜੀ ਮੈਡੀਕਲ ਕਾਲਜ਼ ਤੇ ਹਸਪਤਾਲ ਦੀ ਬਿਲਡਿੰਗ ਦੇ ਉਸਾਰੀ ਕਾਰਜ਼ ਸ਼ੁਰੂ
ਮਸਤੂਆਣਾ ਸਾਹਿਬ ਵਿਖੇ ਕਾਫੀ ਲੰਮੇ ਸਮੇਂ ਤੋਂ ਚੱਲ ਰਹੇ ਰੋਸ ਧਰਨੇ ਨੂੰ ਕੀਤਾ ਸਮਾਪਤ ਸੰਗਰੂਰ, …