ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ) – ਇਲਾਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਣ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕਾਰਜਾਂ ਦਾ ਧੰਨਵਾਦ ਕਰਨ
ਲਈ ‘ਆਪ’ ਆਗੂ ਤੇ ਸਮਾਜਸੇਵੀ ਮਨਦੀਪ ਰੰਧਾਵਾ ਵਲੋਂ ਮਹਿੰਦਰਾ ਕਲੌਨੀ ਵਿਖੇ ਇਕ ਮੀਟਿੰਗ ਰੱਖੀ ਗਈ।ਜਿਸ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ, ਚੇਅਰਮੈਨ ਜ਼ਿਲ੍ਹਾ ਮਾਰਕੀਟ ਕਮੇਟੀ ਬਲਜੀਤ ਸਿੰਘ ਰਿੰਕੂ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੇ ਪੀ.ਏ ਮਨਿੰਦਰਪਾਲ ਸਿੰਘ, ਮੰਤਰੀ ਹਰਭਜਨ ਸਿੰਘ ਈ.ਟੀ.ਓ ਦੇ ਭਰਾ ਸਤਿੰਦਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਛਿਨਾਖ ਸਿੰਘ, ਸੰਯੁਕਤ ਸਕੱਤਰ ਹਰਪ੍ਰੀਤ ਸਿੰਘ ਆਹਲੂਵਾਲੀਆ ਆਦਿ ਅਹੁੱਦੇਦਾਰ ਪਹੁੰਚੇ।ਮੈਡਮ ਰੰਧਾਵਾ ਨੇ ਮਹਿੰਦਰਾ ਕਲੋਨੀ ਦੇ ਕੁੱਝ ਰਹਿੰਦੇ ਕਾਰਜਾਂ ਨੂੰ ਨੇਪਰੇ ਚਾੜਨ ਦੀ ਅਪੀਲ ਕੀਤੀ ਅਤੇ ਨਾਲ ਹੀ ਇਕ ਮੰਗ ਪੱਤਰ ਹਲਕਾ ਵਿਧਾਇਕ ਦੇ ਨਾਮ ਦਾ ਚੇਅਰਮੈਨ ਜਸਪ੍ਰੀਤ ਸਿੰਘ ਅਤੇ ਚੇਅਰਮੈਨ ਰਿੰਕੂ ਨੂੰ ਸੌਂਪਿਆ।ਜਿੰਨਾਂ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ।ਸਾਰੇ ਅਹੁੱਦੇਦਾਰਾਂ ਨੂੰ ਮਨਦੀਪ ਰੰਧਾਵਾ ਵਲੋਂ ਸਿਰੋਪਾਓ ਪਾ ਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਮਾਜ ਸੇਵੀ ਡਾ. ਗਰਗ, ਹਰਭਜਨ ਸਿੰਘ, ਜਗਤਾਰ ਸਿੰਘ, ਅੰਮ੍ਰਿਤਪਾਲ ਸਿੰਘ, ਵਰਪਾਲ ਸਿੰਘ ਬੱਬਰ, ਬਲਜਿੰਦਰ ਸਿੰਘ, ਹਰਪਾਲ ਸਿੰਘ, ਅਵਤਾਰ ਸਿੰਘ, ਜੋਗਿੰਦਰ ਸਿੰਘ, ਗਗਨਦੀਪ ਸਿੰਘ, ਜੋਨੀ ਵੱਲ੍ਹਾ, ਬਾਬਾ ਰਸਾਲ, ਬਾਬਾ ਲਾਟੀ ਸ਼ਾਹ ਆਦਿ ਸਮੇਤ ਵੱਡੀ ਗਿਣਤੀ ਇਲਾਕਾ ਵਾਸੀ ਹਾਜ਼ਰ ਸਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media