ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁੱਕਤ ਕੀਤੇ
ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੇਵਾ ਸੰਭਾਲਣਗੇ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 22 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿੱਚ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਿਲ ਹੋਣਗੀਆਂ।ਐਡਵੋਕੇਟ ਧਾਮੀ ਨੇ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੰਭਾਲ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਲੋਂ ਸੱਦਾ ਪੱਤਰ ਭੇਜੇ ਜਾ ਰਹੇ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media