Wednesday, July 16, 2025
Breaking News

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਕਸਬਾ ਘੁਮਾਣ ਦੇ ਪਿੰਡ ਸਖੋਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ ਹੈ।ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ ਦੀ ਅਗਵਾਈ ਹੇਠ ਪ੍ਰਚਾਰਕ ਭਾਈ ਗੁਰਭੇਜ ਸਿੰਘ, ਭਾਈ ਲਵਲਪ੍ਰੀਤ ਸਿੰਘ ਤੇ ਭਾਈ ਕੁਲਵੰਤ ਸਿੰਘ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਘਟਨਾ ਜਾਣਕਾਰੀ ਹਾਸਲ ਕੀਤੀ।
ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਬਹੁਤ ਵਾਰੀ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੇਵਾਦਾਰਾਂ ਦੀ ਗੈਰ ਹਾਜ਼ਰੀ ਵਿਚ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ।ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ।ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵੀ ਬਿਜਲੀ ਦੇ ਪੱਖੇ ਦਾ ਸਰਕਟ ਸ਼ਾਰਟ ਹੋਣ ਕਰਕੇ ਵਾਪਰੀ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੰਜ਼ੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਰੀਖਣ ਕਰਦੇ ਰਹਿਣ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦਾ ਰਹਿਣਾ ਵੀ ਲਾਜ਼ਮੀ ਬਣਾਇਆ ਜਾਵੇ, ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …