ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਸੈਸ਼ਨ ਮੌਕੇ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਮੁੱਖ
ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਨੂੰ ਸਭ ਲਈ ਮੁਫ਼ਤ ਮੁਹੱਈਆ ਕਰਵਾਉਣ ਦੇ ਫੈਸਲੇ ਨੂੰ ਸ਼ਲਾਘਾਯੋਗ ਦੱਸਿਆ ਹੈ।ਡਾ. ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖ ਗੁਰਦੁਆਰਾ ਅਮੈਂਡਮੈਂਟ ਐਕਟ 2023 ਲਿਆਉਣ ਜਾ ਰਹੀ ਹੈ।ਜਿਸ ਵਿਚ ਇਹ ਸਾਫ ਆਖਿਆ ਗਿਆ ਹੈ ਕਿ ਮਨੁੱਖਤਾ ਦੀ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦਾ ਪ੍ਰਸਾਰਣ ਜਨਤਾ ਲਈ ਪੂਰੀ ਤਰ੍ਹਾਂ ਮੁਫਤ ਉਪਲੱਬਧ ਹੋਵੇਗਾ।ਇਹ ਐਕਟ ਕਹਿੰਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਹ ਨਿਸ਼ਚਿਤ ਕਰੇ ਕਿ ਗੁਰਬਾਣੀ ਦਾ ਪ੍ਰਚਾਰ ਪ੍ਰਸਾਰ ਸਭਨਾਂ ਲਈ ਫ੍ਰੀ ਹੋਵੇ।ਇਸ ਐਕਟ ਤਹਿਤ ਗੁਰਬਾਣੀ ਦੇ ਪ੍ਰਸਾਰਣ ਤੋਂ ਅੱਧਾ ਘੰਟਾ ਪਹਿਲਾਂ ਅਤੇ ਅੱਧਾ ਘੰਟਾ ਬਾਅਦ ਵਿਚ ਕੋਈ ਕਮਰਸ਼ੀਅਲ ਐਡ ਚੈਨਲ ’ਤੇ ਨਹੀਂ ਆਵੇਗੀ ਅਤੇ ਨਾ ਹੀ ਸਕ੍ਰੀਨ ’ਤੇ ਹੇਠਾਂ ਕੋਈ ਰਨਿੰਗ ਐਡ ਚੱਲੇਗੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਮੌਜ਼ੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media