ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਬੀ.ਕੇ.ਯੂ ਏਕਤਾ ਆਜ਼ਾਦ ਦੇ ਸਾਂਝੇ ਸੂਬਾ ਪੱਧਰੀ ਐਲਾਨ ਤਹਿਤ
ਅੱਜ ਪੰਜਾਬ ਭਰ ਵਿੱਚ 43 ਥਾਵਾਂ ‘ਤੇ ਮੰਤਰੀਆਂ ਵਿਧਾਇਕਾਂ ਦੇ ਘਰਾਂ ਅੱਗੇ ਧਰਨਿਆਂ ਦੀ ਕਾਲ ਦੇ ਚਲਦੇ ਜਿਲ੍ਹਾ ਅੰਮ੍ਰਿਤਸਰ ਵਲੋ ਜਥੇਬੰਦੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ, ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਸੂਬਾ ਸੀ.ਮੀਤ ਪ੍ਰਧਾਨ ਜਰਮਨਜੀਤ ਬੰਡਾਲਾ ਦੀ ਅਗਵਾਈ ‘ਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ, ਐਨ.ਆਰ.ਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਦਲਬੀਰ ਸਿੰਘ ਟੌਗ ਦੇ ਘਰਾਂ ਅੱਗੇ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠ ਕੀਤੇ ਗਏ।ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ, ਸਕੱਤਰ ਸਿੰਘ ਕੋਟਲਾ ਨੇ ਕਿਹਾ ਕਿ ਅੱਜ ਦੇ ਇਕੱਠ ਮੰਗ ਕਰਦੇ ਹਨ ਕਿ ਭਾਰਤਮਾਲਾ ਸੜਕ ਯੋਜਨਾ ਤਹਿਤ ਸਾਰੀਆਂ ਸੜਕਾਂ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਇਕਸਾਰ ਮੁਆਵਜ਼ਾ ਦਿੱਤਾ ਜਾਵੇ ਅਤੇ ਬਾਰ ਬਾਰ ਦਿੱਤੇ ਗਏ ਭਰੋਸੇ ਨੂੰ ਤੋੜ ਕੇ ਪੁਲਿਸ ਬਲ ਦੀ ਵਰਤੋਂ ਕਰਕੇ ਜ਼ਮੀਨ `ਤੇ ਕਬਜ਼ਾ ਕਰਨਾ ਬੰਦ ਕੀਤਾ ਜਾਵੇ।ਆਗੂਆਂ ਜਾਣਕਾਰੀ ਦਿੱਤੀ ਕਿ ਪ੍ਰਸ਼ਾਸ਼ਨ ਨਾਲ ਗੱਲ ਨਾਕਾਮ ਰਹੀ ਹੈ ਅਤੇ ਉਹਨਾ ਦਾ ਰਵਈਆ ਉਦਾਸੀਨ ਪਾਇਆ ਗਿਆ।ਜਿਸ ਦੇ ਚੱਲਦੇ ਜਥੇਬੰਦੀ ਵਲੋਂ 10 ਜੁਲਾਈ ਨੂੰ ਬਿਜਲੀ ਚੀਫ ਬਾਡਰ ਜ਼ੋਨ ਦੇ ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ ਮੰਗਾਂ ਦਾ ਹੱਲ ਨਾ ਹੋਣ ‘ਤੇ 11 ਜੁਲਾਈ ਨੂੰ ਰੇਲ ਰੋਕੋ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ।ਇਸ ਮੌਕੇ ਵੱਖ ਵੱਖ ਥਾਵਾਂ ‘ਤੇ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਔਰਤਾਂ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media