ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲਾ ਪੱਧਰੀ ਵਿਸ਼ਵ ਯੋਗ ਦਿਵਸ ਸਮਾਗਮ 21 ਜੂਨ ਨੂੰ
ਮਹਾਰਾਜਾ ਰਣਜੀਤ ਸਿੰਘ ਪਾਰਕ ਰਾਮ ਬਾਗ ਵਿਖੇ ਸਵੇਰੇ 5.30 ਵਜੇ ਮਨਾਇਆ ਜਾਵੇਗਾ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਤਾਂ ਜੋ ਦੋਵੇਂ ਪ੍ਰੋਗਰਾਮ ਸੁਚਾਰੂ ਢੰਗ ਨਾਲ ਮੁਕੰਮਲ ਕੀਤੇ ਜਾ ਸਕਣ।ਉਨ੍ਹਾਂ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਨਿੱਜੀ ਤੌਰ ’ਤੇ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਸਾਰੇ ਪ੍ਰਬੰਧਾਂ ਨੂੰ ਨਿਸ਼ਚਿਤ ਸਮੇਂ ‘ਚ ਪੂਰਾ ਕਰਨਾ ਯਕੀਨੀ ਬਣਾਉਣ।ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਯੋਗ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ ਨੂੰ ਸਵੇਰੇ 5.30 ਵਜੇ ਕੰਪਨੀ ਬਾਗ ਵਿਚ ਪਹੁੰਚ ਕੇ ਇਸ ਜ਼ਿਲ੍ਹਾ ਪੱਧਰੀ ਯੋਗ ਦਿਵਸ ਵਿੱਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਨ।ਉਨ੍ਹਾਂ ਕਿਹਾ ਕਿ ਯੋਗ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਲੋਕ ਟੀ-ਸ਼ਰਟ/ਕੁੜਤਾ ਅਤੇ ਪਜ਼ਾਮਾ ਪਾ ਕੇ ਆਉਣ।ਇਸ ਦੌਰਾਨ ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਪ੍ਰਬੰਧਾਂ ਸਬੰਧੀ ਵੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media