ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਡਾ. ਪਰਮਜੀਤ ਸਿੰਘ ਕਲਸੀ ਜ਼ਿਲ੍ਹਾ ਭਾਸ਼ਾ ਅਫਸਰ ਨੇ ਕਿਹਾ ਹੈ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ਤੇ ਉਰਦੂ
ਦੀ ਪੜਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖਲਾ ਦਫਤਰ ਜ਼ਿਲ੍ਹਾ ਭਾਸ਼ਾ ਅਫਸਰ ਅੰਮ੍ਰਿਤਸਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਮਰਾ ਨੰ: 301 ਤੀਸਰੀ ਮੰਜਿਲ ਅੰਮ੍ਰਿਤਸਰ ਵਿਖੇ 3 ਤੋਂ 7 ਜੁਲਾਈ 2023 ਤੱਕ ਜਾਰੀ ਰਹੇਗਾ।
ਜਿਲ੍ਹਾ ਭਾਸ਼ਾ ਅਫਸਰ ਨੇ ਦੱਸਿਆ ਕਿ ਇਸ ਕੋਰਸ ਲਈ ਸ਼ਾਮ 5.15 ਤੋਂ 6.15 ਵਜੇ ਤੱਕ ਦਫਤਰੀ ਕੰਮ ਵਾਲੇ ਦਿਨ ਕਲਾਸਾਂ ਲਗਾਈਆਂ ਜਾਂਦੀਆਂ ਹਨ।ਇਸ ਕੋਰਸ ਵਿੱਚ ਆਮ ਕਾਰੋਬਾਰੀ ਵਿਅਕਤੀ, ਘਰੇਲੂ ਕੰਮ ਕਰਨ ਵਾਲਾ ਸਰਕਾਰੀ, ਗੈਰ ਸਰਕਾਰੀ ਵਿਅਕਤੀ ਦਾਖਲਾ ਲੈ ਸਕਦਾ ਹੈ।ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਜਿਥੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਤਨਦੇਹੀ ਨਾਲ ਯਤਨ ਕਰ ਰਹੀ ਹੈ, ਉਥੇ ਉਰਦੂ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਕਈ ਸਾਲਾਂ ਤੋਂ ਇਹ ਕੋਰਸ ਚਲਾ ਰਹੀ ਹੈ।ਇਸ ਕੋਰਸ ਲਈ ਜਿਥੇ ਘਰੇਲੂ ਕਾਰੋਬਾਰੀ ਵਿਅਕਤੀ ਆਉਂਦੇ ਹਨ, ਉਥੇ ਡਾਕਟਰ, ਵਕੀਲ, ਵਸੀਕਾ ਨਵੀਸ, ਪਟਵਾਰੀ ਮਾਲ ਵਿਭਾਗ ਦੇ ਅਧਿਕਾਰੀ ਸਾਹਿਤਕਾਰ ਵੀ ਉਰਦੂ ਪ੍ਰਤੀ ਰੁੱਚੀ ਰੱਖਦੇ ਹਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media