Monday, September 14, 2026

ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਵੱਖ-ਵੱਖ ਸਿਹਤ ਕੇਂਦਰਾਂ ਦੀ ਕੀਤੀ ਚੈਕਿੰਗ

ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਵਲੋਂ ਵੱਖ-ਵੱਖ ਸਿਹਤ ਕੇਂਦਰਾਂ ਦੀ ਚੈਕਿੰਗ ਕੀਤੀ ਗਈ।ਉਨਾਂ ਕਿਹਾ ਕਿ ਸਿਹਤ ਵਿਭਾਗ ਅੰਮ੍ਰਿਤਸਰ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਵਚਨਬੱਧ ਹੈ।ਸਿਵਲ ਸਰਜਨ ਵਲੋਂ ਜਿਲ੍ਹੇ ਦੇ ਸਿਹਤ ਕੇਂਦਰਾਂ ਦੀ ਚੈਕਿੰਗ ਦੌਰਾਨ ਆਮ ਆਦਮੀ ਕਲੀਨਿਕ ਘਨੂਪੁਰ ਕਾਲੇ ਵਿਖੇ ਓ.ਪੀ.ਡੀ ਸੇਵਾਵਾਂ, ਦਵਾਈਆਂ, ਲੈਬ ਟੈਸਟ ਦੀ ਜਾਂਚ ਕੀਤੀ ਗਈ।ਉੁਹਨਾਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਦੀ ਤੰਦਰੁਸਤੀ ‘ਚ ਆਪਣੀ ਅਹਿਮ ਭੂਮਿਕਾ ਨਿਭਾਅ ਰਹੇ ਹਨ।ਲੋਕਾਂ ਨੂੰ ਇਹਨਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।ਯੁ.ਪੀ.ਐਚ.ਸੀ ਨਰਾਇਣਗੜ੍ਹ ਵਿਖੇ ਚੈਕਿੰਗ ਦੌਰਾਨ ਉਹਨਾਂ ਨੇ ਪੈਰਾ ਮੈਡੀਕਲ ਸਟਾਫ ਨੂੰ ਕੋਲਡ ਚੇਨ, ਰੁਟੀਨ ਇਮੁਨਾਈਜੇਸ਼ਨ ਅਤੇ ਜੱਚਾ-ਬੱਚਾ ਸਿਹਤ ਵਿੱਚ ਹੋਰ ਬੇਹਤਰ ਸੇਵਾਵਾਂ ਦੇਣ ਸੰਬਧੀ ਹਦਾਇਤਾਂ ਦਿੱਤੀਆਂ।ਉਹਨਾਂ ਨੇ ਸਮੂਹ ਸਟਾਫ ਨੂੰ ਸਮੇਂ ਦੇ ਪਾਬੰਦ ਰਹਿਣ, ਸਾਫ ਸਫਾਈ ਦਾ ਧਿਆਨ ਰੱਖਣ, ਮਰੀਜ਼ਾਂ ਨਾਲ ਚੰਗਾ ਵਿਵਹਾਰ ਕਰਨ ਅਤੇ ਸੇਵਾ ਭਾਵ ਨਾਲ ਕੰਮ ਕਰਨ ਲਈ ਕਿਹਾ।ਇਸ ਦੌਰਾਨ ਜਿਲ੍ਹਾ ਸਿਹਤ ਅਫਸਰ ਡਾ. ਜਸਪਾਲ ਸਿੰਘ ਵੀ ਮੌਜ਼ੂਦ ਸਨ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …