Monday, August 24, 2026

ਪੀਣ ਵਾਲੇ ਪਾਣੀ ਵਿੱਚ ਕਿਸੇ ਤਰ੍ਹਾਂ ਦੇ ਰਲੇਵਾਂ ਨਾ ਹੋਵੇ – ਡਿਪਟੀ ਕਮਿਸ਼ਨਰ

ਜਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਲਈ ਲਗਾਤਾਰ ਸਰਗਰਮ ਰਹਿਣ ਵਿਭਾਗ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) – ਜਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜਿਲ੍ਹੇ ਵਿੱਚ ਵਾਤਾਵਰਨ ਦੀ ਸੰਭਾਲ ਲਈ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਕੋਲੋਂ ਜਿਲ੍ਹੇ ਅੰਦਰ ਪਾਣੀ, ਹਵਾ, ਮਿੱਟੀ ਅਤੇ ਵਾਤਾਵਰਨ ਦੀ ਸੰਭਾਲ ਲਈ ਚੱਲ ਰਹੇ ਕੰਮਾਂ ਦੀ ਜਾਣਕਾਰੀ ਪ੍ਰਾਪਤ ਕੀਤੀ।ਉਨਾਂ ਨਗਰ ਨਿਗਮ ਅੰਮ੍ਰਿਤਸਰ ਤੇ ਹੋਰ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਨਿਰਮਾਣ ਕਾਰਜਾਂ ਲਈ ਸੋਧੇ ਹੋਏ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।ਤਲਵਾੜ ਨੇ ਜਿਲ੍ਹੇ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਮੁਕਤ ਕਰਨ ਲਈ ਲਗਾਤਾਰ ਸਰਗਰਮ ਰਹਿਣ ਦੀ ਹਦਾਇਤ ਕਰਦੇ ਵਿਭਾਗਾਂ ਨੂੰ ਕਿਹਾ ਕਿ ਜੋ ਵੀ ਵਿਅਕਤੀ ਸਰਕਾਰ ਦੁਆਰਾ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਕਰਦਾ ਹੈ ਉਸ ਦਾ ਚਲਾਨ ਕੀਤਾ ਜਾਵੇ।
ਉਨ੍ਹਾਂ ਜ਼ੋਰ ਦਿੱਤਾ ਕਿ ਲੋਕਾਂ ਨੂੰ ਨਿਰਮਾਣ ਕਾਰਜਾਂ ਲਈ ਨਿਸਚਿਤ ਕੀਮਤ ‘ਤੇ ਸੋਧੇ ਹੋਏ ਪਾਣੀ ਦੀ ਸਪਲਾਈ ਕੀਤੀ ਜਾਵੇ ਤਾਂ ਜੋ ਵਡਮੱਲੇ ਕੁਦਰਤੀ ਸਰੋਤਾਂ ਨੂੰ ਬਚਾਇਆ ਜਾ ਸਕੇ।ਉਨਾਂ ਨੇ ਨਗਰ ਨਿਗਮ ਅਤੇ ਕੌਂਸਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਪੀਣ ਵਾਲੇ ਪਾਣੀ ਵਿੱਚ ਕਿਸੇ ਵੀ ਤਰ੍ਹਾਂ ਦਾ ਰਲੇਵਾ ਨਾ ਹੋਵੇ ਤਾਂ ਜੋ ਲੋਕਾਂ ਨੂੰ ਕਾਲਾ ਪੀਲੀਆ ਅਤੇ ਹੈਜ਼ੇ ਵਰਗੀਆਂ ਬਿਮਾਰੀਆਂ ਨੂੰ ਬਚਾਇਆ ਜਾ ਸਕੇ। ਉਨਾਂ ਨੇ ਕਿਹਾ ਕਿ ਸੜਕਾਂ ‘ਤੇ ਸਫਾਈ ਕਰਨ ਤੋਂ ਪਹਿਲਾਂ ਛਿੜਕਾਅ ਲਈ ਵੀ ਸੋਧੇ ਹੋਏ ਪਾਣੀ ਦੀ ਵਰਤੋਂ ਕੀਤੀ ਜਾਵੇ, ਜਿਸ ਨਾਲ ਹਵਾ ਪ੍ਰਦੂਸ਼ਣ ਨੂੰ ਰੋਕਣ ਵਿੱਚ ਮਦਦ ਮਿਲੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਸੋਧੇ ਹੋਏ ਪਾਣੀ ਨੂੰ ਸਿੰਚਾਈ ਲਈ ਵੀ ਵਰਤਿਆ ਜਾ ਸਕਦਾ ਹੈ।ਉਨਾਂ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਡੰਪ ਵਾਲੀਆਂ ਥਾਵਾਂ ਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣ ਅਤੇ ਚਾਰਦਿਵਾਰੀ ਕੀਤੀ ਜਾਵੇ।ਗਰੀਨ ਬੈਲਟ ਵਿੱਚ ਪੌਦੇ ਵੀ ਲਗਾਏ ਜਾਣ।ਹਰੇਕ ਘਰ ਵਿਚੋਂ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਕੂੜੇ ਵਾਲੀ ਗੱਡੀਆਂ ਵਿੱਚ ਇਕ ਹੋਰ ਡੱਬਾ ਲਗਾਇਆ ਜਾਵੇ, ਜਿਸ ਵਿਚ ਇਲੈਕਟ੍ਰਾਨਿਕ ਦਾ ਸਾਮਾਨ ਇਕੱਠਾ ਕੀਤਾ ਜਾਵੇੇ।ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਦੇ ਅੰਦਰ ਘੱਟ ਤੋਂ ਘੱਟ ਦੋ ਵਾਰ ਰੋਜ਼ਾਨਾ ਮੈਨੂਅਲ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰਾਜੈਕਟਾਂ, ਸੀਵਰੇਜ ਟਰੀਟਮੈਂਟ ਪਲਾਂਟ, ਕਾਮਨ ਏਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ), ਸੋਰਸ ਸੈਗਰੀਗੇਸਨ ਅਤੇ ਹੋਰ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ ਸਿਮਰਦੀਪ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …