Wednesday, August 19, 2026

ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਜੂਡੋ ’ਚ ਸ਼ਾਨਦਾਰ ਪ੍ਰਦਰਸ਼ਨ

ਹਰਸ਼ ਨੇ ਸੋਨ ਅਤੇ ਆਯੂਸ਼ ਨੇ ਹਾਸਲ ਕੀਤਾ ਕਾਂਸੇ ਦਾ ਤਗਮਾ – ਪ੍ਰਿੰ: ਗਿੱਲ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਲਾਡੋਵਾਲੀ ਜਲੰਧਰ ਵਿਖੇ ‘44ਵੀਂ ਕੈਡਿਟ ਸਟੇਟ ਜੂਡੋ ਚੈਂਪੀਨਸ਼ਿਪ’ ’ਚ ਸ਼ਾਨਦਾਰ ਮੁਜ਼ਾਹਰਾ ਕਰ ਕੇ ਸੋਨ ਅਤੇ ਕਾਂਸੇ ਦਾ ਤਗਮਾ ਹਾਸਲ ਕਰਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਹਰਸ਼ ਸ਼ਰਮਾ ਨੇ 81 ਕਿਲੋ ਕੈਟਾਗਰੀ ’ਚ ਗੋਲਡ ਮੈਡਲ ਅਤੇ ਆਯੂਸ਼ ਨੇ 90 ਕਿਲੋ ਕੈਟਾਗਰੀ ’ਚ ਕਾਂਸੇ ਦਾ ਤਗਮਾ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਮੁਕਾਬਲੇ ਦੌਰਾਨ ਸਕੂਲ ਵਿਦਿਆਰਥੀਆਂ ਨੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਉਨ੍ਹਾਂ ਕਿਹਾ ਕਿ ਹਰਸ਼ ਸ਼ਰਮਾ ਨੂੰ ਕਰਨਾਟਕਾ ਵਿਖੇ 5 ਤੋਂ 12 ਜੁਲਾਈ ਤੱਕ ਹੋਣ ਜਾ ਰਹੀ ਨੈਸ਼ਨਲ ਚੈਂਪੀਅਨਸ਼ਿਪ ਲਈ ਚੁਣਿਆ ਗਿਆ ਹੈ।
ਪ੍ਰਿੰਸੀਪਲ ਗਿੱਲ ਨੇ ਜੂਡੋ ਕੋਚ ਕਰਮਜੀਤ ਸਿੰਘ ਤੇ ਡੀ.ਪੀ ਗੁਰਪ੍ਰੀਤ ਸਿੰਘ ਨੂੰ ਮਬਾਰਕਬਾਦ ਦਿੱਤੀ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …