ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸਿਹਤਮੰਦ ਜੀਵਨ ਲਈ ਯੋਗ ਅਭਿਆਸ ਨੂੰ ਉਤਸ਼ਾਹਿਤ ਕਰਨ ਦੇ ਟੀਚੇ ਨਾਲ ਭਾਰਤ ਸਰਕਾਰ ਦੇ ਸੂਚਨਾ
ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵਲੋਂ 1-ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਖਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਇਸ ਯੋਗ ਸੈਸ਼ਨ ਵਿੱਚ ਯੋਗ ਗੁਰੂਆਂ ਦੀ ਅਗਵਾਈ ਹੇਠ ਆਮ ਯੋਗ ਪ੍ਰੋਟੋਕੋਲਸ (ਸੀ.ਵਾਈ.ਪੀ) ਆਸ਼ਨ ਪੇਸ਼ ਕੀਤੇ ਗਏ।
ਇਸ ਪ੍ਰੋਗਰਾਮ ਵਿੱਚ ਕਰਨਲ ਆਰ.ਐਨ ਸਿਨਹਾ ਨੇ ਮੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਹਨਾਂ ਕਿਹਾ ਕਿ ਲੋਕਾਂ ਨੂੰ ਯੋਗ ਪ੍ਰਤੀ ਜਾਗਰੂਕ ਕਰਨ ਲਈ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦਾ ਇਹ ਇੱਕ ਚੰਗਾ ਉਪਰਾਲਾ ਹੈ।ਸੂਬੇਦਾਰ ਮੇਜਰ ਸੁਖਬੀਰ ਸਿੰਘ ਨੇ ਕਿਹਾ ਕਿ ਯੋਗ ਦੇ ਜ਼ਰੀਏ ਕਈ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ।ਇਸ ਮੌਕੇ ਲੈਫਟੀਨੈਂਟ ਅਨਿਲ ਕੁਮਾਰ, ਲੈਫਟੀਨੈਂਟ ਅਜੇ ਚੌਹਾਨ, ਲੈਫਟੀਨੈਂਟ ਹਰਬਿਲਾਸ, ਸੂਬੇਦਾਰ ਗੁਰਪ੍ਰੀਤ ਸਿੰਘ, ਟ੍ਰੇਨਿੰਗ ਅਫ਼ਸਰ ਸੁਖਪਾਲ ਸਿੰਘ ਤੇ ਯੋਗਾ ਇੰਸਟਰੱਕਟਰ ਸੁਨੀਲ ਕੁਮਾਰ ਵੀ ਖਾਸ ਤੌਰ `ਤੇ ਮੌਜ਼ੂਦ ਰਹੇ।ਮੁੱਖ ਮਹਿਮਾਨ ਸਣੇ ਸਾਰੇ ਮਹਿਮਾਨਾਂ ਅਤੇ ਵੱਖੋ ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media