Monday, October 12, 2026

ਸ਼ਹੀਦ ਬਾਬਾ ਜੀਵਨ ਸਿੰਘ ਜੀ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

PPN2112201413

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਸਹੀਦ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਨ ਦੇ ਸੰਬੰਧ ਵਿੱਚ ਵਾਲਮੀਕਿ ਮਜ੍ਹਬੀ ਸਿੱਖ ਯੂਵਾ ਫੁਊਂਡੇਸ਼ਨ ਵੱਲੋ ਸੰਸਥਾ ਦੇ ਚੇਅਰਮੈਨ ਅਸ਼ਵਨੀ ਕੁਮਾਰ ਦੀ ਅਗਵਾਈ ਵਿੱਚ ਇਕ ਧਾਰਮਿਕ ਸਮਾਗਮ ਭੂਸ਼ਨ ਪੁਰਾ ਵਿਖੇੇ ਸ਼ਰਧਾ ਸਹਿਤ ਕਰਵਾਇਆ ਗਿਆ।ਜਿਸ ਵਿੱਚ ਸੰਸਥਾ ਦੇ ਰਾਸ਼ਟਰੀ ਪ੍ਰਧਾਨ ਰਮੇਸ਼ ਬੋਬੀ ਨੇ ਵਿਸ਼ੇਸ਼ ਤੋਰ ‘ਤੇ ਸ਼ਹੀਦ ਬਾਬਾ ਜੀਵਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਮੋਕੇ ਪ੍ਰਧਾਨ ਰਮੇਸ਼ ਬੋਬੀ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਦੇ ਰੱਸਤੇ ਤੇ ਚੱਲ ਕੇ ਸਾਨੂੰ ਜਿਆਦਾ ਤੋ ਜਿਆਦਾ ਪਿੰਡਾਂ ਸ਼ਹਿਰਾਂ ਵਿੱਚ ਪ੍ਰਚਾਰ ਕਰਕੇ ਲੋਕਾਂ ਨੂੰ ਇਤਿਹਾਸ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਸੰਸਥਾ ਦਾ ਹਰ ਇਕ ਵਰਕਰ ਸਮਾਜ ਵਿੱਚ ਨਿਸਵਾਰਥ ਸੇਵਾ ਭਾਵਨਾ ਨਾਲ ਕੰਮ ਕਰ ਰਿਹਾ ਹੈ।ਇਸ ਮੋਕੇ ਹੋਰਨਾਂ ਤੋ ਇਲਾਵਾ ਸਦੀਪ, ਰਵੀ, ਸੋਨੂੰ ਕੁਮਾਰ, ਟਾਰਜਨ, ਰਾਹੂਲ ਕੁਮਾਰ, ਗੋਪੀ ਕੁਮਾਰ, ਰੋਹਿਤ ਕੁਮਾਰ, ਅਨੀਲ ਕੁਮਾਰ ਨੀਲੂ, ਟੀਟੂ, ਦੀਪੂ, ਰਮੇਸ਼ ਕੁਮਾਰ ਨੰਨੂ, ਗੁਰਪ੍ਰੀਤ ਸਿੰਘ ਆਦਿ ਮੋਜੂਦ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply