ਸਿੰਘ ਸਾਹਿਬਾਨ ਤੇ ਪੰਥਕ ਜਥੇਬੰਦੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ
ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁੱਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਸੇਵਾ ਸੰਭਾਲ ਲਈ ਹੈ।ਸੇਵਾ ਸੰਭਾਲ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਨਿਹੰਗ ਜਥੇਬੰਦੀ ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਦਿਲਜੀਤ ਸਿੰਘ ਬੇਦੀ ਤੇ ਬਾਬਾ ਜੱਸਾ ਸਿੰਘ, ਦਿੱਲੀ ਕਮੇਟੀ ਵੱਲੋਂ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਦਲਜੀਤ ਸਿੰਘ ਚੀਮਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਪਰਮਜੀਤ ਸਿੰਘ ਸਰਨਾ ਸਮੇਤ ਵੱਖ-ਵੱਖ ਤਖ਼ਤਾਂ ਦੇ ਸਾਬਕਾ ਜਥੇਦਾਰ ਸਾਹਿਬਾਨ, ਨਿਹੰਗ ਸਿੰਘ ਦਲਾਂ, ਸਿੱਖ ਟਕਸਾਲਾਂ, ਸਿੱਖ ਸੰਪ੍ਰਦਾਵਾਂ, ਕਾਰਸੇਵਾ ਵਾਲੇ ਮਹਾਂਪੁਰਸ਼ਾਂ, ਸਭਾ-ਸੁਸਾਇਟੀਆਂ, ਪੰਥਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਧਾਰਮਿਕ, ਸਮਾਜਕ ਤੇ ਪੰਥਕ ਸ਼ਖਸੀਅਤਾਂ ਨੇ ਦਸਤਾਰਾਂ ਤੇ ਸਿਰੋਪਾਓ ਭੇਟ ਕੀਤੇ।
ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋਏ ਭਰਵੇਂ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਨਿਯੁੱਕਤੀ ਸਬੰਧੀ 16 ਜੂਨ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤਾ ਗਿਆ ਮਤਾ ਪੜ੍ਹਿਆ, ਜਿਸ ਦਾ ਹਾਜ਼ਰ ਖ਼ਾਲਸਾ ਪੰਥ ਨੇ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ।ਇਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਨਾਮ ਦਾ ਐਲਾਨ ਕੀਤਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਮਿਲਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਲਈ ਚੁਣੌਤੀਆਂ ਭਰਿਆ ਸਮਾਂ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੁੱਚੀਆਂ ਜਥੇਬੰਦੀਆਂ ਦੇ ਸਹਿਯੋਗ ਨਾਲ ਕੌਮ ਦੀ ਸੁਜੋਗ ਅਗਵਾਈ ਕਰਨਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਸੇਵਾ ਸੰਭਾਲ ਸਮਾਗਮ ’ਚ ਪੁੱਜੀਆਂ ਜਥੇਬੰਦੀਆਂ ਦਾ ਧੰਨਵਾਦ ਕੀਤਾ।ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਲਿਆ।
ਸਮਾਗਮ ਸਮੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਸਤਾਰਾਂ ਦੇਣ ਵਾਲੀਆਂ ਅਤੇ ਹਾਜ਼ਰ ਸ਼ਖ਼ਸੀਅਤਾਂ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਬਲਜੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਾਬਕਾ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਮੁੱਖੀ ਸੁਪਰੀਮ ਸਿੱਖ ਕੌਂਸਲ ਯੂ.ਕੇ, ਰਾਮ ਸਿੰਘ ਰਠੌਰ ਬੰਬੇ, ਇੰਦਰਬੀਰ ਸਿੰਘ ਨਿੱਜਰ ਪ੍ਰਧਾਨ ਚੀਫ ਖਾਲਸਾ ਦੀਵਾਨ, ਅੰਤ੍ਰਿੰਗ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਮੰਗਵਿੰਦਰ ਸਿੰਘ ਖਾਪੜਖੇੜੀ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਬਿਜੈ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਗੁਰਪ੍ਰਤਾਪ ਸਿੰਘ ਟਿੱਕਾ ਜ਼ਿਲ੍ਹਾ ਪ੍ਰਧਾਨ, ਸ਼ਹੀਦ ਭਾਈ ਸਤਵੰਤ ਸਿੰਘ ਦੇ ਪਰਿਵਾਰ ਵੱਲੋਂ ਸੁਖਵਿੰਦਰ ਸਿੰਘ ਅਗਵਾਨ, ਕਰਨੈਲ ਸਿੰਘ ਪੀਰ ਮੁਹੰਮਦ, ਗਿਆਨੀ ਪਿਆਰ ਸਿੰਘ ਪਟਨਾ ਸਾਹਿਬ, ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਡਾ. ਇੰਦਰਜੀਤ ਸਿੰਘ ਗੋਗੋਆਣੀ, ਮਨਜੀਤ ਸਿੰਘ ਰਿੰਕੂ ਭਾਟੀਆ ਇੰਦੌਰ, ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ, ਬਾਬਾ ਗੁਰਚਰਨ ਸਿੰਘ ਨਾਨਕਸਰ ਕਲੇਰਾਂ, ਬਾਬਾ ਧੰਨਾ ਸਿੰਘ ਬੜੂੰਦੀ, ਮਾਤਾ ਵਿਪਨਪ੍ਰੀਤ ਕੌਰ, ਬਾਬਾ ਬਲਵਿੰਦਰ ਸਿੰਘ ਹਜ਼ੂਰ ਸਾਹਿਬ, ਡਾ. ਕਸ਼ਮੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਬਾਬਾ ਅਮਨਦੀਪ ਸਿੰਘ ਸੱਤੋ ਵਾਲੀ ਗਲੀ, ਬਾਬਾ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਬਾਬਾ ਤੀਰਥ ਸਿੰਘ ਅਨੰਦਪੁਰ ਸਾਹਿਬ, ਪੰਚਾਇਤੀ ਅਖਾੜਾ ਨਿਰਮਲਾ ਹਰਿਦੁਆਰ ਤੋਂ ਬਾਬਾ ਰੇਸ਼ਮ ਸਿੰਘ ਸਮੇਤ ਹੋਰ ਮੌਜੂਦ ਸਨ।