Saturday, October 3, 2026

ਪੰਜਾਬ ਸਰਕਾਰ ਵਲੋਂ 200 ਰੁਪਏ ਵਿਕਾਸ ਫੰਡ ਕੱਟਣ ਕਾਰਨ ਪੈਨਸ਼ਨਰਾਂ ਵਿੱਚ ਰੋਸ

26 ਜੂਨ ਨੂੰ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਫੂਕਣਗੇ ਪੈਨਸ਼ਨਰ – ਪ੍ਰੇਮ ਸਾਗਰ ਸ਼ਰਮਾ

ਸਮਰਾਲਾ, 22 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੇ ਸਾਂਝੇ ਫਰੰਟ ਨਾਲ 23 ਜੂਨ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰਕੇ 18 ਜੁਲਾਈ ਕਰ ਦਿੱਤੀ ਗਈ ਹੈ।ਇਸ ਦੇ ਨਾਲ ਹੀ ਪੈਨਸ਼ਨ ਵਿਚੋਂ 200 ਰੁਪਏ ਪ੍ਰਤੀ ਮਹੀਨਾ ਡਿਵੈਲਪਮੈਂਟ ਫੰਡ ਦੀ ਕਟੌਤੀ ਸਬੰਧੀ ਜਾਰੀ ਨੋਟੀਫਿਕੇਸ਼ਨ ਕਾਰਣ ਪੰਜਾਬ ਭਰ ਦੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ।ਪੰਜਾਬ ਯੂ.ਟੀ ਮੁਲਾਜਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਸੰਸਥਾਪਕ ਅਤੇ ਪੰਜਾਬ ਆਕਟੋਜਨੇਰੀਅਨ ਪੈਨਸ਼ਨਰਜ਼ ਕਲਿਆਣ ਸੰਗਠਨ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਸਮਰਾਲਾ ਵਲੋਂ ਇਹ ਪ੍ਰਗਟਾਵਾ ਕੀਤਾ ਗਿਆ ਹੈ।ਕਿਹਾ 200 ਰੁਪਏ ਡਿਵੈਲਪਮੈਂਟ ਫੰਡ ਦੇ ਵਿਰੋਧ ਵਿੱਚ ਪੰਜਾਬ ਭਰ ਦੇ ਪੈਨਸ਼ਨਰ 26 ਜੂਨ ਨੂੰ ਤਹਿਸੀਲ ਪੱਧਰ ‘ਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਵੇਰੇ 11.00 ਵਜੇ ਫੂਕਣਗੇ ਅਤੇ ਵਿਸ਼ਾਲ ਰੋਸ ਧਰਨੇ ਦੇਣਗੇ।ਉਨਾਂ ਜਿਹਾ ਕਿ ਪੰਜਾਬ ਸਰਕਾਰ ਬੁੱਢੇ ਪੈਨਸ਼ਨਰਾਂ ਨਾਲ ਮੀਟਿੰਗਾਂ ਦੀਆਂ ਮਿਤੀਆਂ ਵਾਰ ਵਾਰ ਬਦਲ ਕੇ ਪਰੇਸ਼ਾਨ ਕਰ ਰਹੀ ਹੈ।ਇਸ ਤੋਂ ਇਲਾਵਾ ਮਹਿੰਗਾਈ ਭੱਤਾ 42 ਪ੍ਰਤੀਸ਼ਤ ਅਤੇ ਗੁਣਾਂਕ 2.59 ਨਾ ਦੇ ਕੇ ਪੈਨਸ਼ਨਰਾਂ ਅਤੇ ਮੁਲਾਜਮਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।ਸਰਕਾਰ ਤੋਂ ਮੰਗ ਕੀਤੀ ਕਿ ਇਸ ਸਬੰਧੀ ਜਲਦੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਅਤੇ ਮੈਡੀਕਲ ਬਿਲਾਂ ਦੀ ਅਦਾਇਗੀ ਤੁਰੰਤ ਕੀਤੀ ਜਾਵੇ।ਉਨ੍ਹਾਂ ਸਮਰਾਲਾ ਇਲਾਕੇ ਦੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ 26 ਮਈ ਨੂੰ ਸਵੇਰੇ 10:30 ਵਜੇ ਵੱਡੀ ਗਿਣਤੀ ‘ਚ ਐਸ.ਡੀ.ਐਮ ਸਮਰਾਲਾ ਦੇ ਦਫਤਰ ਅੱਗੇ ਪਹੁੰਚ ਕੇ ਦਿੱਤੇ ਜਾ ਰਹੇ ਰੋਸ ਧਰਨੇ ਦਾ ਹਿੱਸਾ ਬਣਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …