ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਗੌਰਮੈਂਟ ਮੈਡੀਕਲ ਕਾਲਜ ਐਂਡ ਹਸਪਤਾਲ
ਚੰਡੀਗੜ੍ਹ ਵਿਖੇ ਕਰਵਾਏ ਗਏ ‘ਪਲਸੈਤੀਓ-2023’ ਪ੍ਰੋਗਰਾਮ ’ਚ ਹਿੱਸਾ ਲੈਂਦਿਆਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਹੈ।
ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ 2 ਰੋਜ਼ਾ ਪ੍ਰੋਗਰਾਮ ’ਚ ਸੂਬੇ ਦੇ ਵੱਖ-ਵੱਖ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਰੰਗੋਲੀ, ਪਲੈਕ ਚੈਲੇਜ਼, ਗੀਤ, ਕਵਿਤਾਵਾਂ, ਟੀ-ਸ਼ਰਟ ਪੇਂਟਿੰਗ, ਗੁਬਾਰੇ ਅਤੇ ਕੱਪ ਚੈਲੇਂਜ਼, ਗੈਸ ਅਤੇ ਮੀਂਮ ਚੈਲੇਜ਼, ਰੱਸਾਕਸੀ ਅਤੇ ਮਿਸਟਰ ਪੈਸੀਫ਼ਿਕ ਆਦਿ ਪ੍ਰਤੀਯੋਗਤਾਵਾਂ ਕਰਵਾਈਆਂ।ਉਨ੍ਹਾਂ ਕਿਹਾ ਕਿ ਕਾਲਜ ਅਧਿਆਪਕ ਜਸਮੀਤ ਕੌਰ ਅਤੇ ਹਰਲੀਨ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਉਕਤ ਹਰੇਕ ਪ੍ਰਤੀਯੋਗਤਾ ’ਚ ਆਪਣੇ ਹੁਨਰ ਦਾ ਮੁਜ਼ਾਹਰਾ ਕਰਦਿਆਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਹੈ।ਪ੍ਰਿੰ: (ਡਾ.) ਅਮਨਪ੍ਰੀਤ ਕੌਰ ਨੇ ਪ੍ਰੋਗਰਾਮ ’ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media