Thursday, September 17, 2026

ਸਿੰਗਲ ਯੂਜ ਪਲਾਸਟਿਕ ਦੇ ਕੱਪ ਅਤੇ ਗਲਾਸ ਜ਼ਬਤ- ਹੋਵੇਗੀ ਕਾਨੂੰਨੀ ਕਾਰਵਾਈ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸਿੰਗਲ ਯੂਜ ਪਲਾਸਟਿਕ ‘ਤੇ ਲਗਾਈ ਗਈ ਪਾਬੰਦੀ ਤਹਿਤ ਪੰਜਾਬ ਪ੍ਰਦ੍ਰਸ਼ਣ ਕੰਟਰੋਲ ਬੋਰਡ ਦੀ ਟੀਮ ਨੇ ਫਤਿਹਗੜ੍ਹ ਚੂੜੀਆਂ ਰੋਡ ਵਿਖੇੇ ਇਕ ਗੱਤਾ ਫੈਕਟਰੀ ਵਿੱਚ ਛਾਪਾ ਮਾਰ ਕੇ ਸਿੰਗਲ ਯੂਜ ਪਲਾਸਟਿਕ ਦੇ ਬਣੇ ਕੱਪ ਅਤੇ ਗਿਲਾਸ ਵੱਡੀ ਮਾਤਰਾ ਵਿੱਚ ਬਰਾਮਦ ਕਰਕੇ ਉਕਤ ਫਰਮ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਦੱਸਣਯੋਗ ਹੈ ਕਿ ਵਾਤਾਵਰਣ ਦੇ ਮੁੱਦੇ ‘ਤੇ ਹੀ ਕੀਤੀ ਗਈ ਮੀਟਿੰਗ ਵਿੱਚ ਡਿਪਟੀ ਕਮਿਸਨਰ ਅਮਿਤ ਤਲਵਾੜ ਨੇ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਧਿਕਾਰੀਆਂ ਨੂੰ ਸਖਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਸੀ।ਪ੍ਰਦੂਸ਼ਣ ਕੰਟਰੋਲ ਵਿਭਾਗ ਦੇ ਐਸ.ਡੀ.ਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਕਤ ਪਲਾਸਟਿਕ ਦਾ ਸਮਾਨ ਗੱਤਾ ਫੈਕਟਰੀ ਦੀ ਚੈਕਿੰਗ ਦੌਰਾਨ ਮਿਲਿਆ ਅਤੇ ਫੈਕਟਰੀ ਦੇ ਨੁਮਾਇੰਦੇ ਨੇ ਦੱਸਿਆ ਕਿ ਇਹ ਸਮਾਨ ਮਾਰਕੀਟ ਵਿੱਚੋਂ ਖਰੀਦ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਮੈਸਰਜ਼ ਆਰ.ਕੇ ਪੈਕਰਜ਼ ਵਿਰੁੱਧ ਵਾਤਾਵਰਣ ਨਿਯਮਾਂ ਅਧੀਨ ਕਾਰਵਾਈ ਕੀਤੀ ਜਾ ਰਹੀ ਹੈ।ਇਸ ਸਬੰਧ ਵਿੱਚ ਕੁਰਨੇਸ਼ ਗਰਗ ਚੀਫ ਵਾਤਾਵਰਣ ਇੰਜੀਨੀਅਰ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਸਿੰਗਲ ਯੂਜ ਪਲਾਸਟਿਕ ਦੀਆਂ 19 ਵਸਤਾਂ ਦੀ ਵਰਤੋਂ ‘ਤੇ ਪਾਬੰਦੀ ਹੈ ਅਤੇ ਜੋ ਵੀ ਇਸ ਨੂੰ ਬਨਾਉਣ, ਵੇਚਣ, ਖਰੀਦਣ, ਵਰਤਣ, ਜਮਾ ਕਰਨ ਦਾ ਕੰਮ ਕਰੇਗਾ, ਉਸ ਵਿਰੁੱਧ ਕਾਰਵਾਈ ਹੋਵੇਗੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …