ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਕ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ) ਵਲੋਂ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ
ਯੁਵਕ ਮੇਲਾ: ਭਾਰਤ 02047 ਖਾਲਸਾ ਕਾਲਜ ਜੀ.ਟੀ ਰੋਡ ਅੰਮ੍ਰਿਤਸਰ ਵਿਖੇ 1 ਜੁਲਾਈ ਨੂੰ ਕਰਵਾਇਆ ਜਾਵੇਗਾ।
ਜ਼ਿਲ੍ਹਾ ਯੁਵਾ ਅਫ਼ਸਰ ਆਕਾਂਕਸ਼ਾ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਸੰਗਠਨ ਦੀ ਤਰਫ਼ੋਂ ਯੁਵਕ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਅਤੇ ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਪੰਚ ਪ੍ਰਾਣ ਦੇ ਸੰਦੇਸ਼ ਨੂੰ ਨੌਜਵਾਨਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਯੁਵਕ ਮੇਲਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ।ਇਨ੍ਹਾਂ ਜ਼ਿਲ੍ਹਾ ਪੱਧਰੀ ਯੁਵਕ ਮੇਲਿਆਂ ਦੇ ਪ੍ਰੋਗਰਾਮਾਂ ਵਿੱਚ ਪੇਂਟਿੰਗ, ਕਵਿਤਾ ਲੇਖਣ, ਮੋਬਾਈਲ ਫੋਟੋਗ੍ਰਾਫੀ, ਭਾਸ਼ਣ ਅਤੇ ਸੱਭਿਆਚਾਰਕ ਮੁਕਾਬਲੇ ਕਰਵਾਏ ਜਾਣਗੇ।ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ, ਭਾਗੀਦਾਰ ਦੀ ਉਮਰ 1.04.2022 ਨੂੰ 15-29 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਕਰਵਾਇਆ ਜਾ ਰਿਹਾ ਹੈ।ਰਜਿਸਟਰੇਸ਼ਨ ਆਫਲਾਈਨ ਅਤੇ ਆਨਲਾਈਨ ਦੋਵਾਂ ਤਰ੍ਹਾਂ ਕੀਤੀ ਜਾ ਸਕਦੀ ਹੈ।ਮੁਕਾਬਲਿਆਂ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ ਦੀ ਆਖਰੀ 27 ਜੂਨ 2023 ਹੈ।ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੇ ਸੋਸ਼ਲ ਮੀਡੀਆ ਪੇਜ਼ ’ਤੇ ਗੂਗਲ ਫਾਰਮ ਦਾ ਲਿੰਕ ਅਪਲੋਡ ਕੀਤਾ ਗਿਆ ਹੈ।ਯੁਵਕ ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਸਟਾਲ ਵੀ ਲਗਾਏ ਜਾਣਗੇ, ਜਿਸ ਵਿੱਚ ਉਹ ਆਪਣੇ ਵਿਭਾਗ ਦੀਆਂ ਸਕੀਮਾਂ ਅਤੇ ਪ੍ਰਾਪਤੀਆਂ ਨੂੰ ਦਰਸਾਉਣਗੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਮੁਕਾਬਲੇ ਦੇ ਜੇਤੂ ਨੂੰ ਰਾਜ ਪੱਧਰੀ ਮੁਕਾਬਲੇ ਅਤੇ ਰਾਜ ਪੱਧਰੀ ਮੁਕਾਬਲੇ ਦੇ ਜੇਤੂ ਨੂੰ ਕੌਮੀ ਪੱਧਰ ਦੇ ਮੁਕਾਬਲੇ ਵਿੱਚ ਭਾਗ ਲੈਣ ਦਾ ਮੌਕਾ ਮਿਲ ਸਕਦਾ ਹੈ।ਜ਼ਿਲ੍ਹਾ ਪੱਧਰੀ ਜੇਤੂਆਂ ਨੂੰ ਨਕਦ ਇਨਾਮ ਅਤੇ ਟਰਾਫੀ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media