ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਦੇਸ਼ ਪੱਧਰ ‘ਤੇ ਚਰਚਿਤ ਇਸਤਰੀ ਆਗੂ ਤੇ ਸੀ.ਪੀ.ਆਈ ਐਮ.ਐਲ ਲਿਬਰੇਸ਼ਨ ਦੀ ਲੀਡਰ ਕਾਮਰੇਡ ਜੀਤਾ ਕੌਰ ਦੀ
16ਵੀਂ ਬਰਸੀ ਮੌਕੇ ਸਮਾਜਿਕ, ਰਾਜਨੀਤਕ, ਆਰਥਿਕ ਅਤੇ ਸੱਭਿਆਚਾਰਕ ਬਰਾਬਰਤਾ ਲਈ ਔਰਤ ਲਹਿਰ ਉਸਾਰਨ ਅਤੇ ਇਨਕਲਾਬੀ ਲਹਿਰ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ।
ਇਥੇ ਬਾਬਾ ਬੂਝਾ ਸਿੰਘ ਭਵਨ ਵਿਖੇ ਬਲਵਿੰਦਰ ਕੌਰ ਵੈਰਾਗੀ, ਕ੍ਰਿਸ਼ਨਾ ਕੌਰ, ਮਨਜੀਤ ਕੌਰ ਆਲੋਅਰਖ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਤੀਸ਼ੀਲ ਇਸਤਰੀ ਸਭਾ ਦੀ ਆਗੂ ਜਸਵੀਰ ਕੌਰ ਨੱਤ, ਲੈਕਚਰਾਰ ਹਰਪ੍ਰੀਤ ਕੌਰ ਬਬਲੀ, ਸੀ.ਪੀ.ਆਈ ਐਮ.ਐਲ ਲਿਬਰੇਸ਼ਨ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਸਿੰਘ ਰਾਣਾ, ਪਰਸ਼ੋਤਮ ਸ਼ਰਮਾ ਨੇ ਕਿਹਾ ਕਿ ਕਾਮਰੇਡ ਜੀਤਾ ਕੌਰ ਨੇ ਆਪਣੇ ਸਫ਼ਰ ਦੌਰਾਨ ਔਰਤਾਂ ਦੀ ਆਜ਼ਾਦੀ ਅਤੇ ਨਵੇਂ ਖੁਸ਼ਹਾਲ ਭਾਰਤ ਦੀ ਸਿਰਜਣਾ ਲਈ ਆਪਾ ਕੁਰਬਾਨ ਕੀਤਾ।ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਬੇਰੁਜ਼ਗਾਰੀ ਤੇ ਨਸ਼ਿਆਂ ਦੀ ਦਲ ਦਲ ਬਣਾਇਆ ਜਾ ਰਿਹਾ ਹੈ ਜਿਸ ਵਿਰੁੱਧ ਲਿਬਰੇਸ਼ਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਵੱਡਾ ਹੁਲਾਰਾ ਦੇਣ ਦੀ ਲੋੜ ਹੈ।
ਇਸ ਸਮਾਗਮ ਨੂੰ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਲਿਬਰੇਸ਼ਨ ਆਗੂ, ਸੁਖਦਰਸ਼ਨ ਨੱਤ, ਗੁਰਪ੍ਰੀਤ ਸਿੰਘ ਰੁੜੇਕੇ, ਗੋਬਿੰਦ ਛਾਜਲੀ, ਹਰਭਗਵਾਨ ਭੀਖੀ, ਗੁਰਮੀਤ ਸਿੰਘ ਨੰਦਗੜ੍ਹ, ਗੁਰਸੇਵਕ ਸਿੰਘ ਮਾਨ, ਭੋਲਾ ਸਿੰਘ ਸਮਾਓ, ਗੁਰਨਾਮ ਭੀਖੀ ਆਦਿ ਨੇ ਸੰਬੋਧਨ ਕੀਤਾ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media