Tuesday, September 15, 2026

ਯੂਨੀਵਰਸਿਟੀ ਦੀ ਸੁਰੱਖਿਆ ਲਈ 24 ਨਵੇਂ ਸੁਰੱਖਿਆ ਗਾਰਡ ਰੈਗੂਲਰ ਆਧਾਰ `ਤੇ ਭਰਤੀ

ਅੰਮ੍ਰਿਤਸਰ, 23 ਜੁਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਨਵ-ਨਿਯੁਕਤ ਸੁਰੱਖਿਆ ਕਰਮਚਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਦੌਰਾਨ ਯੂਨੀਵਰਸਿਟੀ ਵਿਖੇ ਨੌਕਰੀ ਜਾਇਨ ਕਰਨ ਦੀ ਵਧਾਈ ਦਿੰਦਿਆਂ ਉਨ੍ਹਾਂ ਦਾ ਯੂਨੀਵਰਸਿਟੀ ਪਰਿਵਾਰ ਵਿਚ ਸ਼ਾਮਿਲ ਹੋਣ `ਤੇ ਸਵਾਗਤ ਕੀਤਾ। ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਇਸ ਮੌਕੇ ਇਨ੍ਹਾਂ ਸੁਰੱਖਿਆ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਮਿਹਨਤ ਨਾਲ ਕਰਨ ਦੀ ਪ੍ਰੇਰਨਾ ਦਿੱਤੀ।ਸੁਰੱਖਿਆ ਅਫਸਰ, ਕਰਨਲ ਅਮਰਬੀਰ ਸਿੰਘ ਚਾਹਲ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਯੂਨੀਵਰਸਿਟੀ ਵਿਖੇ 24 ਸੁਰੱਖਿਆ ਕਰਮਚਾਰੀਆਂ ਦੀ ਭਰਤੀ ਕੀਤੀ ਗਈ ਸੀ।ਇਹ ਨਵਨਿਯੁੱਕਤ ਸੁਰੱਖਿਆ ਕਰਮਚਾਰੀ ਭਾਰਤੀ ਸੈਨਾ ਤੋਂ ਸੇਵਾ ਮੁਕਤ ਹਨ। ਉਨ੍ਹਾਂ ਕਿਹਾ ਕਿ ਇਹ ਭਰਤੀ ਵੱਖ ਵੱਖ ਲਿਖਤੀ ਅਤੇ ਪ੍ਰਯੋਗੀ ਪ੍ਰੀਖਿਆਵਾਂ ਆਦਿ ਕਰਨ ਤੋਂ ਬਾਅਦ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀ।ਇਸ ਮੌਕੇ ਸੁਪਰਵਾਈਜ਼ਰ ਰਾਮ ਸਿੰਘ, ਜਸਬੀਰ ਸਿੰਘ ਅਤੇੇ ਸਾਹਿਬ ਸਿੰਘ ਤੋਂ ਇਲਾਵਾ ਸੁਰੱਖਿਆ ਗਾਰਡ ਹਾਜ਼ਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …