ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਤੰਬਾਕੂ ਰੋਕਥਾਮ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਜਾਂਚ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ਤਾਂ ਜੋ ਜਨਤਕ
ਥਾਵਾਂ ‘ਤੇ ਤੰਬਾਕੂ ਦੀ ਵਰਤੋਂ ਨੂੰ ਮੁਕੰਮਲ ਤੌਰ `ਤੇ ਨੱਥ ਪਾਈ ਜਾ ਸਕੇ।ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬੱਸ ਅੱਡਾ, ਬਨਾਸਰ ਬਾਗ ਅਤੇ ਸਿਟੀ ਪਾਰਕ ਸਮੇਤ ਵੱਖ-ਵੱਖ ਥਾਵਾਂ ‘ਤੇ ਜਾਂਚ ਕਰਕੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਜੁਰਮਾਨੇ ਕੀਤੇ ਗਏ ਹਨ।ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਨੁਕਸਾਨਾਂ ਅਤੇ ਤੰਬਾਕੂ ਵਿਰੋਧੀ ਕਾਨੂੰਨ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਐਸ.ਡੀ.ਐਮ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਨਸ਼ਾ-ਛੁਡਾਊ ਕੇਂਦਰਾਂ ਦੇ ਨਾਲ-ਨਾਲ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ ਤੰਬਾਕੂ ਰੋਕਥਾਮ ਕੇਂਦਰ ਸਫ਼ਲਤਾ ਨਾਲ ਚੱਲ ਰਹੇ ਹਨ।ਜਿਥੇ ਤੰਬਾਕੂ ਛੱਡਣ ਦਾ ਚਾਹਵਾਨ ਕੋਈ ਵੀ ਵਿਅਕਤੀ ਜਾ ਕੇ ਆਪਣਾ ਇਲਾਜ ਕਰਵਾ ਸਕਦਾ ਹੈ।ਇਸ ਤੋਂ ਇਲਾਵਾ ਕਿਸੇ ਵੀ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਚੇਤਾਵਨੀ ਦਿਤੀ ਕਿ ਉਹ ਕਾਨੂੰਨ ਦੀ ਪਾਲਣਾ ਨੂੰ ਯਕੀਨੀ ਬਣਾਉਣ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media