ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਸੰਗਰੂਰ ਸ਼ਹਿਰ ਦੇ ਨਿਵਾਸੀਆਂ ਦੀਆਂ ਮੁਸ਼ਕਲਾਂ ਦੇ ਸਮਾਂਬੱਧ ਨਿਪਟਾਰੇ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ
ਲੜੀਵਾਰ ਲਗਾਏ ਜਾ ਰਹੇ ਕੈਂਪਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਸਰਕਾਰ ਤੁਹਾਡੇ ਦੁਆਰ’ ਨਾਂ ਹੇਠ ਆਰੰਭੀ ਮੁਹਿੰਮ ਤਹਿਤ ਸੰਗਰੂਰ ਵਿਖੇ ਲੱਗ ਰਹੇ ਇਨ੍ਹਾਂ ਕੈਂਪਾਂ ਤਹਿਤ ਅੱਜ ਵਾਰਡ ਨੰਬਰ 5, 6, 15, 16 ਅਤੇ 17 ਦੇ ਵੱਡੀ ਗਿਣਤੀ ‘ਚ ਲੋਕਾਂ ਦੇ ਰੂਬਰੂ ਹੁੰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਉਹ ਹਲਕਾ ਵਾਸੀਆਂ ਦੀਆਂ ਲੋੜਾਂ ਤੋਂ ਭਲੀਭਾਂਤ ਜਾਣੂ ਹਨ ਅਤੇ ਇਨ੍ਹਾਂ ਨੂੰ ਹੱਲ ਕਰਨ ਲਈ ਵਚਨਬੱਧ ਹਨ।ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਸਮੇਂ ਨੂੰ ਬਚਾਉਣ ਲਈ ਇਹ ਕੈਂਪ ਲੋੜਵੰਦਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਵਿਧਾਇਕ ਨੇ ਕਿਹਾ ਵਿਕਾਸ ਕਾਰਜਾਂ ਲਈ ਵੀ ਫੰਡਾਂ ਦੀ ਕੋਈ ਕਮੀ ਨਹੀਂ ਹੈ।ਸਿਟੀ ਹਾਰਟ ਹੋਟਲ ਵਿੱਚ ਆਯੋਜਿਤ ਕੈਂਪ ਦੌਰਾਨ ਵਿਧਾਇਕ ਨੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਧਿਆਨ ਨਾਲ ਸੁਣੇ।ਇਸ ਮੌਕੇ ਉਪ ਮੰਡਲ ਮੈਜਿਸਟਰੇਟ ਨਵਰੀਤ ਕੌਰ ਸੇਖੋਂ, ਈ.ਓ ਬਾਲਕ੍ਰਿਸ਼ਨ ਲੋਕ ਨਿਰਮਾਣ ਵਿਭਾਗ, ਸੀਵਰੇਜ ਬੋਰਡ, ਪੀ.ਐਸ.ਪੀ.ਸੀ.ਐਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media