ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਐਜੂਕੇਟ ਪੰਜਾਬ ਪ੍ਰੋਜੈਕਟ ਅਤੇ ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਵਲੋਂ ਪਿੰਡ ਬਡਰੁੱਖਾਂ ਦੇ ਗੁਰਦੁਆਰਾ ਸਾਹਿਬ
ਮਹਾਰਾਜਾ ਰਣਜੀਤ ਸਿੰਘ ਵਿਖੇ ਬਾਬਾ ਬਾਬੂ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦੀ ਅਗਵਾਈ ਹੇਠ 5 ਰੋਜ਼ਾ ਗਰਮਤਿ ਕੈੈਪ ਲਗਾਇਆ ਗਿਆ।ਜਿਸ ਵਿੱਚ ਸੰਸਥਾ ਦੇ ਯੂਥ ਕੌਂਸਲਰ ਭਾਈ ਰਾਜਵੀਰ ਸਿੰਘ ਅਤੇ ਬੀਬੀ ਰਣਜੀਤ ਕੌਰ ਨੇ ਬੱਚਿਆਂ ਨੂੰ ਗੁਰਮਤਿ ਮਰਿਆਦਾ, ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੋੜਿਆ।ਕੈਂਪ ਵਿੱਚ ਬੱਚਿਆਂ ਨੇ ਵੱਡੀ ਗਿਣਤੀ ‘ਚ ਭਾਗ ਲਿਆ।ਕੈਂਪ ਦੀ ਸਮਾਪਤੀ ‘ਤੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਟਰਾਫੀਆਂ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਸੰਸਥਾ ਵਲੋਂ ਬੱਚਿਆਂ ਨੂੰ ਧਾਰਮਿਕ ਫਿਲਮਾਂ ਵੀ ਦਿਖਾਈਆਂ ਗਈਆਂ।ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਭਾਈ ਮਲਕੀਤ ਸਿੰਘ ਚੰਗਾਲ ਨੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ।ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਨਜੀਤ ਸਿੰਘ ਨੇ ਵੀ ਬਣਦਾ ਸਹਿਯੋਗ ਦਿੱਤਾ।
ਕੈਂਪ ਦੌਰਾਨ ਗੁਰਦੁਆਰਾ ਸਾਹਿਬ ਅਤੇ ਸੰਗਤ ਵਲੋਂ ਬੱਚਿਆਂ ਲਈ ਲੱਡੂ, ਸਮੋਸੇ, ਕੇਲੇ, ਤੇ ਬਿਸਕੁੱਟਾਂ ਦੀ ਸੇਵਾ ਵੀ ਕੀਤੀ ਗਈ।ਗੁਰਮਤਿ ਕੈਂਪ ਦੀ ਸਮਾਪਤੀ ਸਮੇਂ ਜੀਵਨ ਸਿੰਘ ਘਰਾਚੋਂ ਦਾ ਜਥਾ, ਮਾ. ਅਮਰਜੀਤ ਸਿੰਘ, ਡਾ. ਗਿਆਨ ਸਿੰਘ, ਗੁਰਜੀਤ ਸਿੰਘ ਮੈਂਬਰ, ਕੁਲਵੰਤ ਸਿੰਘ ਕਲਕੱਤਾ, ਅਜੈਬ ਸਿੰਘ ਅਤੇ ਵੱਡੀ ਗਿਣਤੀ ‘ਚ ਸੰਗਤਾਂ ਵੀ ਹਾਜ਼ਰ ਸਨ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media