ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਹਰਜੀਤ ਸਿੰਘ ਧਾਲੀਵਾਲ
ਪੀ.ਪੀ.ਐਸ ਨੇ ਜ਼ਾਬਤਾ ਫੋਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਂਦਿਆਂ ਕਿਹਾ ਹੈ ਕਿ ਕੋਈ ਵੀ ਵਿਅਕਤੀ/ਪਰਿਵਾਰ ਆਪਣੀ ਰਿਹਾਇਸ਼, ਜਗ੍ਹਾ ਵਪਾਰਕ ਮਕਸਦ ਲਈ ਦੇਂਦਾ ਹੈ ਤਾਂ ਕਿਰਾਏਦਾਰ ਰੱਖਣ ਤੋਂ ਪਹਿਲਾਂ ਉਸ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿੱਚ ਦੇ ਕੇ ਅਗਾੳਂੂ ਤਸਦੀਕ ਕਰਵਾਏਗਾ।
ਇਸੇ ਤਰ੍ਹਾਂ ਉਨਾਂ ਵਲੋਂ ਅਸਲ੍ਹਾਖਾਨਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿੱਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣ-ਅਧਿਕਾਰਤ ਉਸਾਰੀ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਇਹ ਦੋਨੋ ਹੁਕਮ ਮਿਤੀ 24.06.2023 ਤੋਂ 21.09.2023 ਤੱਕ ਲਾਗੂ ਰਹਿਣਗੇ।
Check Also
ਖਾਲਸਾ ਕਾਲਜ ਵਿਖੇ ਨਵੀਂ ਸਿੱਖਿਆ ਨੀਤੀ 2020 ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਵਲੋਂ ਭਾਰਤ …
Punjab Post Daily Online Newspaper & Print Media