Friday, March 13, 2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ਼੍ਰੀ ਮੈਡੀਕਲ ਅਤੇ ਖੂਨਦਾਨ ਕੈਂਪ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਸਥਾਨਕ ਉਮੀਦ ਫਾਊਂਡੇਸ਼ਨ ਦੇ ਚੇਅਰਮੈਨ ਗੁਰਦੇਵ ਸਿੰਘ ਝੀਤਾ ਅਤੇ ਸਮੁੱਚੀ ਟੀਮ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ਼੍ਰੀ ਮੈਡੀਕਲ ਚੈਕਅਪ ਕੈਂਪ ਅਤੇ ਖੂਨਦਾਨ ਕੈਂਪ ਗੁਰਦੁਆਰਾ ਸੰਤ ਸ਼ੰਕਰ ਸਿੰਘ ਜੀ ਕਬੀਰ ਪਾਰਕ ਵਿਖੇ ਲਗਾਇਆ ਗਿਆ।ਜਿਸ ਵਿਚ 300 ਦੇ ਕਰੀਬ ਵਿਅਕਤੀਆਂ ਦੇ ਦਿਲ, ਪੇਟ ਅਤੇ ਹੱਡੀਆਂ ਦੇ ਰੋਗਾਂ ਦਾ ਮੁਫ਼ਤ ਚੈਕਅਪ ਕੀਤਾ ਗਿਆ।ਸੰਸਥਾ ਵਲੋਂ ਅੱਖਾਂ ਦਾ ਚੈਕਅਪ ਕਰਕੇ ਮੁਫ਼ਤ ਐਨਕਾਂ ਅਤੇ ਹੋਮਿਉਪੈਥੀ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ।ਵੱਡੀ ਗਿਣਤੀ ’ਚ ਨੌਜਵਾਨ ਲੜਕੇ ਲੜਕੀਆਂ ਖੂਨਦਾਨ ਕੀਤਾ।ਕੈਪ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਮੀਦ ਫਾਊਂਡੇਸ਼ਨ ਦੀ ਟੀਮ ਵਲੋਂ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।ਕਾਂਗਰਸ ਦੇ ਹਲਕਾ ਇੰਚਾਰਜ਼ ਬਲਬੀਰ ਸਿੰਘ ਬੱਬੀ ਪਹਿਲਵਾਨ ਨੇ ਕਿਹਾ ਕਿ ਉਮੀਦ ਫਾਊਂਡੇਸ਼ਨ ਦਾ ਇਹ ਕਦਮ ਦੂਜਿਆਂ ਲਈ ਰਾਹ ਦਸੇਰਾ ਹੈ।ਭਾਜਪਾ ਆਗੂ ਪ੍ਰੋ: ਗੁਰਵਿੰਦਰ ਸਿੰਘ ਮੰਮਣਕੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨਤਾਰਨ ਨੇ ਕਿਹਾ ਕਿ ਉਮੀਦ ਫਾਊਂਡੇਸ਼ਨ ਤੋਂ ਲੋਕਾਂ ਨੂੰ ਬਹੁਤ ਉਮੀਦਾਂ ਹਨ।ਫਾਊਂਡੇਸ਼ਨ ਦੇ ਚੇਅਰਮੈਨ ਗੁਰਦੇਵ ਸਿੰਘ ਝੀਤਾ ਨੇ ਆਏ ਮਹਿਮਾਨਾਂ ਅਤੇ ਮਾਹਿਰ ਡਾਕਟਰਾਂ ਦਾ ਧੰਨਵਾਦ ਕੀਤਾ।ਦੁੱਖ ਨਿਵਾਰਨ ਹਸਪਤਾਲ ਦੇ ਮਾਹਿਰ ਡਾਕਟਰਾਂ ਅਤੇ ਹੋਮਿਉਪੈਥੀ ਦੇ ਡਾਕਟਰ ਰਸਬੀਰ ਸਿੰਘ ਸੰਧੂ ਨੇ ਵੀ ਆਪਣੀ ਟੀਮ ਨਾਲ ਲੋਕਾਂ ਦੀ ਸੇਵਾ ਕੀਤੀ।
ਇਸ ਮੌਕੇ ਕੌਂਸਲਰ ਸਤੀਸ਼ ਕੁਮਾਰ ਬੱਬਲੂ, ਜਸਵਿੰਦਰ ਸਿੰਘ ਸ਼ੇਰਗਿੱਲ, ਮੋਹਨ ਸਿੰਘ ਮਾੜੀਮੇਘਾ, ਗੁਰਸਾਹਿਬ ਸਿੰਘ ਢਿੱਲੋਂ, ਸ਼ਕਤੀ ਸਿੰਘ, ਬਲਾਕ ਪ੍ਰਧਾਨ ਧਰਮਪਾਲ ਲਾਡੀ, ਬਲਾਕ ਪ੍ਰਧਾਨ ਕੁਲਬੀਰ ਸਿੰਘ ਖਿਆਲੀਆ, ਐਡਵੋਕੇਟ ਜਗਰੂਪ ਸਿੰਘ ਸੰਧੂ, ਗੁਰਪ੍ਰੀਤ ਸਿੰਘ, ਲਾਡੀ ਸੁਰਸਿੰਘ, ਗੁਰਸ਼ਰਨ ਸਿੰਘ ਲਾਡੀ, ਜੰਗੀ ਗੁਮਟਾਲਾ, ਅਰਨ ਕੁਮਾਰ ਯੂਥ ਆਗੂ, ਕੁਲਦੀਪ ਸਿੰਘ, ਹਰਦੀਪ ਸਿੰਘ ਤੋਂ ਇਲਾਵਾ ਵਾਸੀ ਹਾਜ਼ਰ ਸਨ।

 

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …