Sunday, December 22, 2024

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਕਿਹਾ ਕਿ ਵਿਦਿਆਰਥਣ ਸਚਲੀਨ ਕੌਰ ਨੇ ‘ਆਲ ਇੰਡੀਆ ਕਰਾਟੇ ਫ਼ਾਊਂਡੇਸ਼ਨ’ ਦੁਆਰਾ ਆਯੋਜਿਤ ਕਰਾਟੇ ਮੁਕਾਬਲੇ ’ਚ ਸੋਨ ਤਗਮਾ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਜੂਨੀਅਰ ਵਰਗ ’ਚ ਖੇਡਦਿਆਂ ਸਚਲੀਨ ਕੌਰ ਨੇ ਫਸਵੇਂ ਮੁਕਾਬਲੇ ’ਚ ਜਿੱਤ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਜੂਨੀਅਰ ਵਰਗ ’ਚ ਖੇਡਦਿਆਂ ਵਿਦਿਆਰਥਣ ਜਸਨੂਰ ਕੌਰ ਨੇ ਕਯੋ ਰਿਨ ਛੋਟੋਕਾਨ ਕਰਾਟੇ ਮੁਕਾਬਲੇ ’ਚ ਕਾਂਸੀ ਦਾ ਤਗਮਾ ਹਾਸਲ ਕੀਤਾ।ਅੰਡਰ-19 ’ਚ ਖੇਡਦਿਆਂ ਵਿਦਿਆਰਥੀ ਮਨਪ੍ਰੀਤ ਸਿੰਘ ਨੇ ‘ਨੈਸ਼ਨਲ ਗਤਕਾ ਫ਼ੈਡਰੇਸ਼ਨ ਆਫ਼ ਇੰਡੀਆ’ ਦੁਆਰਾ ਆਯੋਜਿਤ ਗਤਕੇ ਮੁਕਾਬਲੇ ’ਚ ਦੂਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।
ਪ੍ਰਿੰ: ਗਿੱਲ ਨੇੇ ਕਿਹਾ ਕਿ ਗਤਕਾ ਸਵੈ ਰੱਖਿਆ ਲਈ ਵਰਤੀ ਜਾਣ ਵਾਲੀ ਸਿੱਖਾਂ ਦੀ ਕਲਾ ਦਾ ਹਿੱਸਾ ਹੈ।ਉਨ੍ਹਾਂ ਕਿਹਾ ਕਿ ਗਤਕਾ, ਖਿਡਾਰੀ ਨੂੰ ਮਨੁੱਖੀ ਕਦਰਾਂ ਕੀਮਤਾਂ ਦਾ ਸਤਿਕਾਰ ਕਰਨ ਅਤੇ ਭੈਅ ਰਹਿਤ ਨਿਰਸਵਾਰਥ ਅਤੇ ਗੁਰਮਤਿ ਅਨੁਸਾਰ ਜੀਵਨ ਬਸਰ ਕਰਨਾ ਸਿਖਾਉਂਦਾ ਹੈ।ਉਨ੍ਹਾਂ ਗਤਕਾ ਕੋਚ ਮਨਿੰਦਰ ਸਿੰਘ ਤੋਂ ਇਲਾਵਾ ਉਕਤ ਵੱਖ-ਵੱਖ ਖੇਡਾਂ ’ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਕੋਚਾਂ ਨੂੰ ਵਧਾਈ ਦਿੱਤੀ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …