ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਹਰ ਸਾਲ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ
ਮਨਾਏ ਜਾਂਦੇ ਆਗਮਨ ਪੁਰਬ ਸਬੰਧੀ ਤਿਆਰੀ ਮੀਟਿੰਗ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 5 ਜੁਲਾਈ ਨੂੰ ਆਯੋਜਿਤ ਕੀਤੇ ਜਾ ਰਹੇ ਆਗਮਨ ਪੁਰਬ ਦੇ ਸਬੰਧ ਵਿੱਚ ਹਰਪ੍ਰੀਤ ਸਿੰਘ ਪ੍ਰੀਤ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ 2 ਜੁਲਾਈ ਸ਼ਾਮ 5.00 ਵਜੇ ਸੰਗਤਾਂ, ਸ਼ਬਦ ਚੌਕੀ ਦੇ ਰੂਪ ਵਿੱਚ ਗੁਰਦੁਆਰਾ ਸਾਹਿਬ ਤੋਂ ਚਾਲੇ ਪਾ ਕੇ, ਸ਼ਹਿਰ ਦੇ ਵੱਖ ਵੱੱਖ ਮੁਹੱਲਿਆਂ, ਬਜ਼ਾਰਾਂ ਵਿਚੋਂ ਹੁੰਦੇੇ ਹੋਏ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚਣਗੀਆਂ।
3 ਜੁਲਾਈ ਨੂੰ ਸਵੇਰੇ ਚੱਲ ਰਹੀ ਸ੍ਰੀ ਆਖੰਡ ਪਾਠ ਸਾਹਿਬ ਦੀ ਲੜੀ ਦੀ ਸਮਾਪਤੀ ਹੋਵੇਗੀ ਅਤੇ ਸ਼ਾਮ 4.00 ਵਜੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀ ਕੀਰਤਨ ਦਰਬਾਰ ਇਸਤਰੀ ਸਤਿਸੰਗ ਸਭਾ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ।4 ਜੁਲਾਈ ਦੇ ਰਾਤਰੀ ਸਮਾਗਮ ਵਿੱਚ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।5 ਜੁਲਾਈ ਨੂੰ ਸਵੇਰੇ ਇਸਤਰੀ ਸਤਿਸੰਗ ਸਭਾ ਵਲੋਂ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਜਾਣਗੇ।ਉਪਰੰਤ ਬੀਬਾ ਸੁਖਪਾਲ ਕੌਰ ਬਡਬਰ ਵਾਲਿਆਂ ਦਾ ਢਾਡੀ ਜਥਾ ਬੀਰ ਰਸੀ ਵਾਰਾਂ ਅਤੇ ਗੁਰ ਇਤਿਹਾਸ ਸੁਣਾਏਗਾ।5 ਜੁਲਾਈ ਰਾਤਰੀ ਦੀਵਾਨ ਵਿੱਚ ਭਾਈ ਮਨਦੀਪ ਸਿੰਘ ਮੁਰੀਦ ਕਥਾ ਵਾਚਕ ਗੁਰਮਤਿ ਵਿਚਾਰ ਕਰਨਗੇ ਅਤੇ ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਾਲੇ ਗੁਰਬਾਣੀ ਕੀਰਤਨ ਦੀ ਛਹਿਬਰ ਲਗਾਉਣਗੇ।
ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਧਿਆਨ ਸਿੰਘ ਅਤੇ ਭਾਈ ਸੁਰਿੰਦਰ ਪਾਲ ਸਿੰਘ ਸਿਦਕੀ ਕੀਰਤਨੀ ਜਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੀ ਕੀਰਤਨ ਦੀ ਹਾਜ਼ਰੀ ਭਰੇਗਾ। ਭਾਈ ਭੋਲਾ ਸਿੰਘ ਹੈਡ ਗ੍ਰੰਥੀ ਕਥਾ ਵਿਚਾਰ ਕਰਨਗੇ।ਸਾਰੇ ਪ੍ਰੋਗਰਾਮਾਂ ਵਿੱਚ ਠੰਢੇ ਮਿੱੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ।5 ਜੁਲਾਈ ਦੀ ਰਾਤ ਨੂੰ ਹਰ ਸਾਲ ਦੀ ਤਰ੍ਹਾਂ ਮਿੱਸੇ ਪ੍ਰਸ਼ਾਦੇ, ਦਹੀਂ, ਲੱਸੀ ਦੇ ਲੰਗਰ ਵਰਤਾਏ ਜਾਣਗੇ। ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਅਤੇ ਸੀਨੀਅਰ ਮੈਂਬਰ ਹਮੀਰ ਸਿੰਘ, ਓਮ ਪ੍ਰਕਾਸ਼, ਕੁਲਬੀਰ ਸਿੰਘ ਕੈਸ਼ੀਅਰ ਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਆਗਮਨ ਪੁਰਬ ਸਬੰਧੀ ਸਾਰੀਆਂ ਤਿਆਰੀਆਂ ਅਤੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
ਇਸ ਮੌਕੇ ਇਸਤਰੀ ਸਤਿਸੰਗ ਸਭਾ ਪ੍ਰਧਾਨ ਸੰਤੋਸ਼ ਕੌਰ, ਬਲਵੰਤ ਕੌਰ, ਜਤਿੰਦਰ ਕੌਰ, ਵਰਿੰਦਰ ਕੌਰ, ਪਰਮਜੀਤ ਕੌਰ ਨੇ ਕਿਹਾ ਪ੍ਰਬੰਧਕ ਕਮੇਟੀ ਨੂੰ ਸਭਾ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media