ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਵਲੋਂ ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਵਿੱਚ ਸਿੱਖ ਕਾਰੋਬਾਰੀ ਮਨਮੋਹਨ ਸਿੰਘ ਦੀ ਕੁੱਝ ਕੱਟੜਪੰਥੀਆਂ ਵਲੋਂ ਗੋਲੀਆ ਮਾਰ ਕੇ ਹੱਤਿਆ ਕਰਨ ਦੀ ਘਟਨਾ ਨੂੰ ਬਹੁਤ ਹੀ ਮੰਦਭਾਗਾ ਅਤੇ ਦੁੱਖਦਾਈ ਕਰਾਰ ਦਿੱਤਾ ਗਿਆ।ਦੀਵਾਨ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ, ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਆਨਰੇਰੀ ਜੁਆਇੰਟ ਸਕੱਤਰ/ ਮੁੱਖ ਦਫ਼ਤਰ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ ਨੇ ਸਾਂਝੇ ਤੌਰ ‘ਤੇ ਦੁੱਖ ਪ੍ਰਗਟ ਕਰਦਿਆਂ ਪਾਕਿਸਤਾਨ ਵਿਖੇ ਹਮਲਾਵਰਾਂ ਵੱਲੋਂ ਪਿਛਲੇ ਦੋ ਦਿਨਾਂ ਵਿਚ ਵੱਖ-ਵੱਖ ਹਮਲਿਆਂ ਦੌਰਾਨ ਦੋ ਸਿੱਖਾਂ ਨੂੰ ਗੋਲੀਆਂ ਮਾਰ ਕੇ ਦਹਿਸ਼ਤ ਫੈਲਾਉਣਾ ਗਹਿਰੀ ਚਿੰਤਾ ਦਾ ਵਿਸ਼ਾ ਦੱਸਿਆ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …