ਸੰਗਰੂਰ, 28 ਜੂਨ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਬਿਲਗਾ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਨਸ਼ਾ-ਵਿਰੋਧੀ ਮੁਹਿੰਮ ਵਿੱਚ ਭਾਗ
ਲਿਆ।ਜਿਸ ਵਿੱਚ ਨਸ਼ਿਆਂ ਵਿਰੁੱਧ ਪ੍ਰਣ ਲਿਆ ਗਿਆ।ਜਿਸ ਦਾ ਮਨੋਰਥ ਨਵੀਂ ਪੀੜ੍ਹੀ ਨੂੰ ਨਸ਼ਿ਼ਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨਾ ਹੈ।ਪ੍ਰਿੰਸੀਪਲ ਹਰਪ੍ਰੀਤ ਕੌਰ ਸਾਹਨੀ ਨੇ ਦੱਸਿਆ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਇਹ ਦਿਨ ਹਰ ਸਾਲ 26 ਜੂਨ ਨੂੰ ਵੱਡੇ ਪੱਧਰ `ਤੇ ਮਨਾਇਆ ਜਾਂਦਾ ਹੈ।ਇਸ ਐਕਟੀਵਿਟੀ ਵਿੱਚ ਹੈਂਡ-ਪ੍ਰਿੰਟ ਮੁਹਿੰਮ ਦੀ ਯੋਜਨਾ ਬਣਾਈ ਗਈ।ਜਿਸ ਵਿੱਚ ਹਰੇਕ ਭਾਗੀਦਾਰ ਨੂੰ ਇੱਕ ਸਾਦੀ ਸ਼ੀਟ `ਤੇ ਆਪਣੇ ਰੰਗਦਾਰ ਹੱਥਾਂ ਦੇ ਨਿਸ਼ਾਨ ਲਗਾਉਣੇ ਸਨ।ਇਸ ਮੁਹਿੰਮ ਵਿੱਚ ਭਾਗ ਲੈਣ ਵਾਲੇ ਵਲੰਟੀਅਰਾਂ ਨੂੰ ਭਾਗੀਦਾਰੀ ਦਾ ਸਰਟੀਫਿਕੇਟ ਰਜਿਸਟਰਡ ਮੇਲ ਆਈ-ਡੀ ਰਾਹੀਂ ਭੇਜਿਆ ਜਾਵੇਗਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media