ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇ ਸਰਵਣ ਕਰਵਾਇਆ।ਉਨ੍ਹਾ ਸੰਗਤ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ।ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਅੰਦਰ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। ਇਹੀ ਕਾਰਨ ਹੈ ਕਿ ਮਹਾਰਾਜਾ ਰਣਜੀਤ ਸਿੰਘ ਵੱਲੋਂ ਕੀਤੇ ਕਾਰਜਾਂ ਨੂੰ ਅੱਜ ਵੀ ਦੁਨੀਆ ਯਾਦ ਕਰਦੀ ਹੈ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਖਰਾਜ ਸਿੰਘ, ਬਘੇਲ ਸਿੰਘ, ਸਤਨਾਮ ਸਿੰਘ ਰਿਆੜ, ਨਿਸ਼ਾਨ ਸਿੰਘ ਜਫਰਵਾਲ, ਸ ਇਕਬਾਲ ਸਿੰਘ ਮੁੱਖੀ, ਨਿਸ਼ਾਨ ਸਿੰਘ, ਗੁਰਤਿੰਦਰਪਾਲ ਸਿੰਘ ਅਤੇ ਸੰਗਤਾਂ ਹਾਜ਼ਰ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …