Monday, September 14, 2026

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਕਰਵਾਇਆ ‘ਵਾਈਟ ਕੋਟ ਸਮਾਰੋਹ’

ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਅੱਜ ਨਵੀਂ ਪਪਰੰਰਾ ਦਾ ਅਗਾਜ਼ ਕਰਦਿਆਂ ਨਵੇਂ ਵਿਦਿਆਰਥੀਆਂ ਨੂੰ ਵੈਟਰਨਰੀ ਪੇਸ਼ੇ ’ਚ ਰਸਮੀ ਪ੍ਰਵੇਸ਼ ਕਰਨ ਮੌਕੇ ‘ਵਾਈਟ ਕੋਟ ਸਮਾਰੋਹ’ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਵਲੋਂ ਬੀ.ਵੀ.ਐਸ.ਸੀ ਅਤੇ ਅਤੇ ਏ.ਐਚ ਡਿਗਰੀ ਕੋਰਸ ਦੇ ਪਹਿਲੇ ਅਤੇ ਦੂਜੇ ਸਾਲ ਦੇ ਯੋਗ ਵਿਦਿਆਰਥੀਆਂ ਨੂੰ ਚਿੱਟੇ ਕੋਟ ਭੇਂਟ ਕੀਤੇ ਗਏ।ਇਸ ਵਿਸ਼ੇਸ਼ ਸਮਾਗਮ ਦੀ ਪ੍ਰਧਾਨਗੀ ਪ੍ਰਿੰ. ਡਾ. ਵਰਮਾ ਨੇ ਕੀਤੀ।
ਪ੍ਰਿੰ: ਡਾ. ਵਰਮਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਚਿੱਟਾ ਕੋਟ ਪਹਿਨਣ ਵਾਲੇ ਦੀ ਪਛਾਣ ਇਕ ਸਿੱਖਿਅਤ ਡਾਕਟਰ ਵਜੋਂ ਹੁੰਦੀ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਦੀ ਸੇਵਾ ਕਰਨ ਤੋਂ ਕਦੇ ਵੀ ਪਿੱਛੇ ਨਾ ਹਟਣ, ਜਿਨ੍ਹਾਂ ਦੀ ਰੋਜ਼ੀ-ਰੋਟੀ ਦਾ ਇੱਕੋ ਇਕ ਸਾਧਨ ਪਸ਼ੂ ਹਨ। ਵਿਦਿਆਰਥੀਆਂ ’ਚ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ।ਸਮਾਗਮ ਦਾ ਸੰਚਾਲਨ ਐਸੋਸੀਏਟ ਪ੍ਰੋ. ਡਾ. ਆਰ.ਰਾਲਟੇ ਨੇ ਕੀਤਾ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …