Tuesday, October 13, 2026

ਹਰਜਿੰਦਰ ਸਿੰਘ ਧਾਮੀ ਨੇ ਬੀਰਦਵਿੰਦਰ ਸਿੰਘ ਦੇ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਧਾਮੀ ਨੇ ਕਿਹਾ ਕਿ ਬੀਰਦਵਿੰਦਰ ਸਿੰਘ ਵਿਦਵਾਨ ਸਿਆਸਤਦਾਨ ਸਨ, ਜਿਨ੍ਹਾਂ ਨੇ ਹਮੇਸ਼ਾਂ ਸਿੱਖ ਸਰੋਕਾਰਾਂ ਦੀ ਕਦਰ ਕੀਤੀ।ਬੀਰਦਵਿੰਦਰ ਸਿੰਘ ਦਾ ਅਕਾਲ ਚਲਾਣਾ ਜਿਥੇ ਉਨ੍ਹਾਂ ਦੇ ਪਰਿਵਾਰ ਲਈ ਘਾਟਾ ਹੈ, ਉਥੇ ਸਮਾਜ ਲਈ ਵੀ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਰਦਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …