ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ) – ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਵਲੋਂ ਪ੍ਰਾਪਰਟੀ ਟੈਕਸ ਅਧਿਕਾਰੀਆਂ ਨੂੰ ਪ੍ਰਾਪਰਟੀ ਟੈਕਸ ਦੀ ਆਮਦਨ ਵਿੱਚ
ਵਾਧਾ ਕਰਨ ਦੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਡਿਫਾਲਟਰਾਂ ਨੇ ਸਾਲ 2013-2014 ਤੋਂ ਹੁਣ ਤੱਕ ਆਪਣੀਆਂ ਜਾਇਦਾਦਾਂ ਦਾ ਪ੍ਰਾਪਰਟੀ ਟੈਕਸ ਨਹੀਂ ਭਰਿਆ ਹੈ।ਉਹਨਾਂ ਦੀਆਂ ਜੋਨ ਵਾਈਜ਼ ਲਿਸਟਾਂ ਤਿਆਰ ਕਰਕੇ ਵੱਖ-ਵੱਖ ਟੀਮਾਂ ਬਣਾ ਕੇ ਸੀਲਿੰਗ ਅਭਿਆਨ ਵਿੱਚ ਤੇਜ਼ੀ ਲਿਆਦੀ ਜਾਵੇ।
ਕਮਿਸ਼ਨਰ ਨਗਰ ਨਿਗਮ ਨੇ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਡਿਫਾਲਟਰਾਂ ਵਿਰੁੱਧ ਹੋਰ ਤੇਜ਼ੀ ਲਿਆਉਣ ਲਈ ਆਉਣ ਵਾਲੇ ਦਿਨਾਂ ਵਿੱਚ ਇਹਨਾਂ ਦੀਆਂ ਪ੍ਰਾਰਟੀਆਂ ਨੂੰ ਸੀਲ ਕਰਨ ਦੀਆਂ ਕਾਰਵਾਈਆਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।ਜਿਨ੍ਹਾਂ ਨੇ ਆਪਣੀਆਂ ਜਾਇਦਾਦਾਂ ਦਾ ਸਾਲ 2013-14 ਤੋਂ ਹੁਣ ਤੱਕ ਦਾ ਬਣਦਾ ਟੈਕਸ ਨਹੀਂ ਭਰਿਆ ਹੈ ਜਾਂ ਕਿਸੇ ਦਾ ਕੋਈ ਪਿਛਲੇ ਸਾਲਾਂ ਦਾ ਬਕਾਇਆ ਹੈ, ਉਹ ਆਪਣੀਆਂ ਜਾਇਦਾਦਾਂ ਨੂੰ ਵਿਭਾਗ ਵਲੋਂ ਸ਼ੁਰੂ ਕੀਤੇ ਜਾ ਰਹੇ ਸੀਲਿੰਗ ਅਭਿਆਨ ਤੋਂ ਬਚਾਉਣ ਲਈ ਬਣਦਾ ਪ੍ਰਾਪਰਟੀ ਟੈਕਸ ਜਲਦ ਤੋਂ ਜਲਦ ਨਗਰ ਨਿਗਮ ਅੰਮ੍ਰਿਤਸਰ ਦੇ ਮੁੱਖ ਦਫ਼ਤਰ ਅਤੇ ਜੋਨਲ ਦਫ਼ਤਰਾਂ ਵਿੱਚ ਬਣੇ ਸੀ.ਐਫ.ਸੀ ਸੈਂਟਰਾਂ ‘ਤੇ ਕਿਸੇ ਵੀ ਕੰਮਕਾਜ਼ ਵਾਲੇ ਦਿਨ ਜਮ੍ਹਾਂ ਕਰਵਾਉਣ।
ਇਸ ਦੇ ਨਾਲ ਹੀ ਸਾਲ 2023-24 ਲਈ ਸਾਰੇ ਅਸੈਸੀਆਂ ਨੂੰ ਅਪੀਲ ਕੀਤੀ ਕਿ ਉਹ 30 ਸਤੰਬਰ 2023 ਤੱਕ ਆਪਣਾ-ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਅਤੇ ਸਰਕਾਰ ਵਲੋਂ ਦਿੱਤੀ ਜਾ ਰਹੀ 10 ਪ੍ਰਤੀਸ਼ਤ ਰਿਬੇਟ ਦਾ ਲਾਭ ਉਠਾਉਣ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media