ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸਰਕਾਰ ਵਲੋਂ ਵਧ ਰਹੇ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਗੁਰੂ ਨਗਰੀ ਵਿਖੇ
ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਅਧੀਨ “ਰਾਹੀ ਸਕੀਮ” ਹੇਠ 15 ਸਾਲ ਪੁਰਾਣੇ ਡੀਜ਼ਲ ਆਟੋ ਨੂੰ ਬਦਲ ਕੇ ਉਸ ਦੀ ਥਾਂ ਤੇ ਨਵੀਂ ਅਤੇ ਆਧੁਨਿਕ ਤਕਨੀਕ ਦੇ ਇਲੈਕਟ੍ਰਿਕ ਆਟੋ (ਈ-ਆਟੋ) ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਇਹ ਈ-ਆਟੋ ਲੈਣ ਵਾਲਿਆਂ ਨੂੰ 1.40 ਲੱਖ ਰੁਪਏ ਨਕਦ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਘਰ ਦੀ ਇੱਕ ਔਰਤ ਲਈ ਲੋਕ ਭਲਾਈ ਸਕੀਮਾਂ ਅਧੀਨ ਸਕਿਲ ਡਿਵੈਲਪਮੈਂਟ ਦੇ 4 ਵੱਖ-ਵੱਖ ਤਰ੍ਹਾਂ ਦੇ (ਸਿਲਾਈ-ਕਢਾਈ, ਕੰਪਿਊਟਰ, ਬਿਊਟੀ ਪਾਰਲਰ, ਕੂਕਰੀ ਕੋਰਸ) ਬਿਨ੍ਹਾਂ ਕਿਸੇ ਫੀਸ ਦੇ ਬਿਲਕੁੱਲ ਮੁਫ਼ਤ ਕਰਵਾਏ ਜਾਂਦੇ ਹਨ।
ਅੱਜ ਅੰਮ੍ਰਿਤਸਰ ਸਮਾਰਟ ਸਿਟੀ ਦੇ ਸੀ.ਈ.ਓ ਅਤੇ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਐਲਾਨ ਤਹਿਤ ਸਰਕਾਰ ਵਲੋਂ ਫੈਸਲਾ ਲਿਆ ਗਿਆ ਹੈ ਕਿ 15 ਸਾਲ ਪੁਰਾਣੇ ਡੀਜ਼ਲ ਆਟੋ ਦੇ ਮਾਲਕਾਂ ਤੋਂ ਇਲਾਵਾ ਇਹ ਡੀਜ਼ਲ ਆਟੋ ਕਿਰਾਏ ‘ਤੇ ਲੈ ਕੇ ਚਲਾਉਣ ਵਾਲੇ ਚਾਲਕ ਵੀ ਇਸ ਈ-ਆਟੋ ਰਾਹੀ ਸਕੀਮ ਦਾ ਲਾਭ ਲੈ ਸਕਦੇ ਹਨ ਜਿਸ ਵਾਸਤੇ ਉਹਨਾਂ ਨੂੰ ਆਪਣਾ ਆਧਾਰ ਕਾਰਡ ਅਤੇ ਜਿਹੜਾ ਵਾਹਨ ਉਹ ਚਲਾ ਰਹੇ ਹਨ ਉਸ ਦੀ ਆਰ.ਸੀ ਦੇ ਦਸਤਾਵੇਜ਼ ਦੇਣੇ ਹੋਣਗੇ।ਇਸ ਨਾਲ ਸਰਕਾਰ ਵਲੋਂ ਦਿੱਤੀ ਜਾ ਰਹੀ 1.25 ਲੱਖ ਰੁਪਏ ਦੀ ਨਗਦ ਸਬਸਿਡੀ ਦਾ ਲਾਭ ਉਠਾਇਆ ਜਾ ਸਕਦਾ ਹੈ।
ਕਮਿਸ਼ਨਰ ਰਿਸ਼ੀ ਨੇ 15 ਸਾਲ ਪੁਰਾਣੇ ਡੀਜ਼ਲ ਆਟੋ ਚਾਲਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀ ਪਹਿਲ ‘ਤੇ ਅੰਮ੍ਰਿਤਸਰ ਸ਼ਹਿਰ ਵਿਚ “ਰਾਹੀ ਸਕੀਮ” ਅਧੀਨ ਈ-ਆਟੋ ਨੂੰ ਉਤਸ਼ਾਹਿਤ ਕਰਨ ਅਤੇ 15 ਸਾਲ ਪੁਰਾਣੇ ਡੀਜ਼ਲ ਆਟੋ ਅਤੇ ਜੁਗਾੜੂ ਈ-ਰਿਕਸ਼ਾ ਨੂੰ ਨਕੇਲ ਪਾਉਣ ਲਈ ਪੁਲਿਸ ਵਿਭਾਗ ਅਤੇ ਆਰ.ਟੀ.ਏ ਵਿਭਾਗ ਵਲੋਂ ਵੱਖ-ਵੱਖ ਟੀਮਾਂ ਗਠਿਤ ਕਰਕੇ ਕਾਰਵਾਈ ਆਰੰਭੀ ਜਾਣਾ ਹੈ।ਇਸ ਤੋਂ ਬਚਣ ਲਈ ਅਤੇ “ਰਾਹੀ ਸਕੀਮ” ਅਧੀਨ ਮਿਲ ਰਹੇ ਵਿੱਤੀ ਲਾਭਾਂ ਦਾ ਫਾਇਦਾ ਉਠਾਉਂਦੇ ਹੋਏ ਜਲਦ ਤੋਂ ਜਲਦ ਈ-ਆਟੋ ਲਈ ਆਪਣਾ ਰਜਿਸਟ੍ਰੇਸ਼ਨ ਕਰਵਾਉਣ ਅਤੇ ਸਰਕਾਰ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਹੋ ਕੇ ਸ਼ਹਿਰ ਦੀ ਬਿਹਤਰੀ ਅਤੇ ਵਾਤਾਵਰਣ ਦੇ ਸਾਂਭ-ਸੰਭਾਲ ਲਈ ਆਪਣਾ ਯੋਗਦਾਨ ਪਾਉਣ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media