Friday, July 4, 2025
Breaking News

ਚੋਣਾਂ ਸਬੰਧੀ ਹਲਕਾ ਅਟਾਰੀ ਦੀ ਟ੍ਰੇਨਿੰਗ ਦਾ ਸ਼ਡਿਊਲ ਜਾਰੀ

ਚੋਣਾਂ ਸਬੰਧੀ ਹਲਕਾ ਅਟਾਰੀ ਦੀ ਟ੍ਰੇਨਿੰਗ ਦਾ ਸ਼ਡਿਊਲ ਜਾਰੀ

ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ) – ਆਉਂਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣਕਾਰ ਰਜਿਸਟਰੇਸ਼ਨ ਅਫਸਰ 20-ਅਟਾਰੀ (ਅ:ਜ) ਵਿਧਾਨ ਸਭਾ ਚੋਣ ਹਲਕਾ-ਕਮ-ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ -1 ਮਨਕੰਵਲ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਟਾਰੀ ਵਿਧਾਨ ਸਭਾ ਹਲਕੇ ਦੇ ਸਮੂਹ ਈ.ਆਰ.ਓ, ਏ.ਆਰ.ਓ-1 ਅਤੇ ਏ.ਈ.ਆਰ.ਓ-2 ਸੈਕਟਰ ਅਫਸਰ ਦੀ ਟ੍ਰੇਨਿੰਗ 3 ਜੁਲਾਈ 2023 ਨੂੰ ਸਵੇਰੇ 10.00 ਵਜੇ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਦੇ ਆਡੀਟੋਰੀਅਮ ਹਾਲ ਵਿੱਚ ਹੋਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਸੈਕਸ਼ਨ ਅਫਸਰਾਂ ਅਤੇ ਸਮੂਹ ਬੀ.ਐਲ.ਓਜ਼ ਦੀ ਟ੍ਰੇਨਿੰਗ 11 ਜੁਲਾਈ 2023 ਨੂੰ ਸਵੇਰੇ 10 ਵਜੇ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਦੇ ਆਡੀਟੋਰੀਅਮ ਹਾਲ ਵਿੱਚ ਹੋਵੇਗੀ।ਉਨ੍ਹਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਟ੍ਰੇਨਿੰਗ ਵਿੱਚ ਹਾਜ਼ਰ ਹੋਣ ਤਾਂ ਜੋ ਉਨ੍ਹਾਂ ਨੂੰ ਨਵੀਂ ਸੂਚਨਾ ਤਕਨਾਲੋਜੀ ਦੀ ਟ੍ਰੇਨਿੰਗ ਦਿੱਤੀ ਜਾ ਸਕੇ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …