ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ) – ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਫ਼ਲਤਾਪੂਰਵਕ ਚਲਾਏ ਜਾ ਰਹੇ 50 ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਲਈ ਬਦਲਦੇ ਸਮੇਂ ਅਨੁਸਾਰ ਨਵਾਂ ਸਿਖਣ, ਸਿਖਾਉਣ ਅਤੇ ਚਿੰਤਨ ਕਰਨ ਹਿੱਤ ਨਵੀਆਂ ਪੈਰ ਕਦਮੀਆਂ ਕੀਤੀਆਂ ਜਾ ਰਹੀਆਂ ਹਨ।ਜਿਸ ਤਹਿਤ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਇਰੈਕਟੋਰੇਟ ਐਜੂਕੇਸ਼਼ਨ ਵੱਲੋਂ ਅਧਿਆਪਨ ਗੁਣਵੱਤਾ ਨੂੰ ਵਧਾਉਣ ਹਿੱਤ ਟੀਚਰ ਟਰੈਨਿੰਗ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ।ਦੀਵਾਨ ਦੇ ਪ੍ਰਧਾਨ ਡਾ. ਨਿੱਝਰ ਨੇ ਕਿਹਾ ਕਿ ਅਧਿਆਪਕ ਬੱਚਿਆਂ ਦੇ ਭਵਿੱਖ ਦੇ ਸਿਰਜਨਹਾਰ ਤੇ ਰਾਸ਼ਟਰ ਨਿਰਮਾਤਾ ਹੁੰਦੇ ਹਨ।ਸੋ ਅਧਿਆਪਕਾਂ ਨੂੰ ਆਧੁਨਿਕ ਤਕਨੀਕੀ ਯੁੱਗ ਵਿੱਚ ਸਮੇਂ ਦਾ ਹਾਣੀ ਬਣਾਉਣ ਅਤੇ ਉਹਨਾਂ ਦੇ ਗਿਆਨ ਨੂੰ ਅਪਗ੍ਰੇਡ ਕਰਕੇ ਸੀ.ਕੇ.ਡੀ ਸਕੂਲਾਂ ਦੇ ਵਿਦਿਅਕ ਪੱਧਰ ਨੂੰ ਉਪਰ ਚੁੱਕਣ ਹਿੱਤ ਅਜਿਹੇ ਟੀਚਰ ਟਰੇਨਿੰਗ ਪ੍ਰੋਗਰਾਮ ਉਲੀਕਣੇ ਬਹੁਤ ਜਰੂਰੀ ਹਨ।ਡਾਇਰੈਕਟਰ ਓਪਰੇਸ਼ਨ ਡਾ. ਅੰਮ੍ਰਿਤਪਾਲ ਸਿੰਘ ਚਾਵਲਾ ਨੇ ਦੱਸਿਆ ਕਿ ਇਸ ਟੀਚਰ ਟਰੇਨਿੰਗ ਪ੍ਰੋਗਰਾਮ ਵਿੱਚ 3 ਤੋਂ ਲੈ ਕੇ 7 ਜੁਲਾਈ ਤੱਕ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ 7 ਸਕੂਲਾਂ ਜੀ.ਟੀ.ਰੋਡ, ਮਜੀਠਾ ਰੋਡ ਬਾਈਪਾਸ, ਬਸੰਤ ਐਵੀਨਿਊ, ਰਣਜੀਤ ਐਵੀਨਿਊ, ਤਰਨਤਾਰਨ, ਹੁਸ਼ਿਆਰਪੁਰ, ਚੰਡੀਗੜ੍ਹ ਵਿਖੇ ਤਜ਼਼ਰਬੇਕਾਰ ਮਾਹਿਰਾਂ ਵੱਲੋਂ ਵੱਖ-ਵੱਖ ਵਿਸ਼ਿਆਂ ‘ਤੇ ਐਨ.ਈ.ਪੀ.2020 ਦੇ ਮੁਤਾਬਿਕ ਨਵੀਆਂ ਤਕਨੀਕਾਂ, ਨਵੀਆਂ ਅਧਿਆਪਨ ਵਿਧੀਆਂ ਬਾਬਤ ਆਡਿਓ-ਵੀਡਿਓ ਸਾਧਨਾਂ ਰਾਹੀਂ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਇਸ ਟਰੇਨਿੰਗ ਪ੍ਰੋਗਰਾਮ ਦੌਰਾਨ ਸਪੋਕਨ ਇੰਗਲਿਸ਼, ਕੰਪਿਊਟਰ ਕੋਡਿੰਗ, ਸਪੋਰਟਸ, ਮਿਊਜ਼ਿਕ, ਆਰਟਸ ਅਤੇ ਕਰਾਫਟ ਦੀ ਸਕਿਲ ਵਧਾਉਣ ਦੇ ਗੁਰ ਵੀ ਸਿਖਾਏ ਜਾਣਗੇ।ਬੋਰਡ ਕਲਾਸਾਂ ਦੇ ਸਲੈਬਸ, ਪੇਪਰ ਪੈਟਰਨ ਖਾਸਕਰ ਆਬਜੈਕਟਿਵੀਟੀ ਤਰ੍ਹਾਂ ਦੇ ਪੈਟਰਨ ਦੇ ਸਬੰਧ ਵਿੱਚ ਵਿਦਿਅਕ ਮਾਹਿਰਾਂ ਵੱਲੋਂ ਬਹੁਮੁੱਲੇ ਵਿਚਾਰ ਸਾਂਝੇ ਕੀਤੇ ਜਾਣਗੇ।ਉਹਨਾਂ ਨੇ ਦੱਸਿਆ ਕਿ ਇਸ ਟੀਚਰ ਟਰੇਨਿੰਗ ਪ੍ਰੋਗਰਾਮ ਵਿੱਚ ਹਰ ਅਧਿਆਪਕ ਦੀ ਸ਼ਮੂਲੀਅਤ ਲਾਜ਼ਮੀ ਰੱਖੀ ਗਈ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …