Monday, July 14, 2025
Breaking News

ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਦਿਨ ਰਾਤ ਕੰਮ ਕਰਾਂਗੇ- ਮੁੱਖ ਸਕੱਤਰ

ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਦੁਰਗਿਆਣਾ ਮੰਦਰ ਜਿੰਮੇਵਾਰੀ ਨਿਭਾਉਣ ਲਈ ਲਿਆ ਅਸ਼ੀਰਵਾਦ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਮੁੱਖ ਸਕੱਤਰ ਪੰਜਾਬ ਦੀ ਅਹਿਮ ਜਿੰਮੇਵਾਰੀ ਸੰਭਾਲਣ ਤੋਂ ਕੁੱਝ ਹੀ ਘੰਟਿਆਂ ਬਾਅਦ ਅਨੁਰਾਗ ਵਰਮਾ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਪਹੁੰਚ ਕੇ ਪ੍ਰਮਾਤਮਾ ਦਾ ਧੰਨਵਾਦ ਕਰਦੇ ਇਸ ਜਿੰਮੇਵਾਰੀ ਨੂੰ ਨਿਭਾਉਣ ਲਈ ਅਸ਼ੀਰਵਾਦ ਲਿਆ।ਜਿਲ੍ਹਾ ਪ੍ਸਾਸ਼ਨ ਵਲੋਂ ਅੰਮ੍ਰਿਤਸਰ ਆਮਦ ਮੌਕੇ ਗਰਮਜੋਸ਼ੀ ਨਾਲ ਮੁੱਖ ਸਕੱਤਰ ਪੰਜਾਬ ਨੂੰ ‘ਜੀ ਆਇਆਂ’ ਕਿਹਾ ਗਿਆ ਅਤੇ ਪੁਲਿਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਰਸਮੀ ਤੌਰ ‘ਤੇ ਸਵਾਗਤ ਕੀਤਾ।ਵਰਮਾ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਨਵਦੀਪ ਵਰਮਾ ਅਤੇ ਪੁੱਤਰ ਆਇਨ ਵਰਮਾ ਵੀ ਆਏ ਸਨ।
ਜਿਲਾ ਪ੍ਰਸਾਸ਼ਨ ਵਲੋਂ ਡੀ.ਆਈ.ਜੀ ਨਰਿੰਦਰ ਭਾਰਗਵ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐਸ.ਐਸ.ਪੀ ਸਤਿੰਦਰ ਸਿੰਘ, ਐਸ.ਡੀ.ਐਮ ਸਿਮਰਦੀਪ ਸਿੰਘ, ਐਸ.ਡੀ.ਐਮ ਰਵਿੰਦਰਪਾਲ ਸਿੰਘ, ਐਸ.ਡੀ.ਐਮ ਸ੍ਰੀਮਤੀ ਅਲਕਾ ਕਾਲੀਆ, ਏ.ਸੀ.ਪੀ ਪ੍ਰਭਜੋਤ ਸਿੰਘ ਵਿਰਕ ਅਤੇ ਹੋਰ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …