ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਅਹਿਮ ਜਿੰਮੇਵਾਰੀ ਸੰਭਾਲਣ ਤੋਂ ਕੁੱਝ ਹੀ ਘੰਟਿਆਂ ਬਾਅਦ ਸ੍ਰੀ ਦਰਬਾਰ ਸਾਹਿਬ ਪਹੁੰਚਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਟਰੀ ਪਰਤਾਪ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਹਰਜਿੰਦਰ ਸਿੰਘ ਨੇ ਮੁੱਖ ਸਕੱਤਰ ਪੰਜਾਬ ਨੂੰ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਕਿਤਾਬਾਂ ਨਾਲ ਸਨਮਾਨਿਤ ਕੀਤਾ।ਵਰਮਾ ਸੰਗਤ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਤੇ ਰੁਮਾਲਾ ਭੇਟ ਕੀਤਾ ਅਤੇ ਸੰਗਤ ਵਿੱਚ ਬੈਠ ਕੇ ਗੁਰਬਾਣੀ ਕੀਰਤਨ ਸਰਵਨ ਕੀਤਾ।
ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਮਗਰੋਂ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਸਰਬਤ ਦੇ ਭਲੇ ਦੀ ਅਰਦਾਸ ਕਰਨ ਅਤੇ ਪੰਜਾਬ ਲਈ ਦਿਨ ਰਾਤ ਇਕ ਕਰਕੇ ਕੰਮ ਕਰਨ ਦਾ ਆਸ਼ੀਰਵਾਦ ਲੈਣ ਆਏ ਹਨ।ਉਨ੍ਹਾਂ ਕਿਹਾ ਕਿ ਉਹ ਇਕ ਸਧਾਰਨ ਅਧਿਆਪਕ ਪਰਿਵਾਰ ਵਿਚੋਂ ਹਨ ਅਤੇ ਮਿਲੀ ਇੰਨੀ ਵੱਡੀ ਜਿੰਮੇਵਾਰੀ ਲਈ ਉਨਾਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ।ਅਨੁਰਾਗ ਵਰਮਾ ਨੇ ਕਿਹਾ ਕਿ ਉਨਾਂ ਦੀ ਟੀਮ ਦਾ ਉਪਰਾਲਾ ਰਹੇਗਾ ਕਿ ਸਰਕਾਰ ਦੇ ਤਰਜ਼ੀਹੀ ਖੇਤਰ ਸਿਹਤ, ਸਿੱਖਿਆ, ਅਮਨ ਕਾਨੂੰਨ ਅਤੇ ਭਾਈਚਾਰਕ ਸਾਂਝ ਲਈ ਲਗਾਤਾਰ ਕੰਮ ਕਰੀਏ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …